ਬੇਰਹਿਮ ਮਾਪਿਆਂ ਦਾ ਸ਼ਰਮਨਾਕ ਕਾਰਾ; 18 ਮਹੀਨਿਆਂ ਦੀ ਬੱਚੀ ਦਾ ਕਤਲ ਮਗਰੋਂ ਕਬਰ ''ਚ ਦਫ਼ਨਾਈ ਲਾਸ਼
Thursday, Apr 11, 2024 - 05:31 PM (IST)
ਠਾਣੇ- ਮਹਾਰਾਸ਼ਟਰ ਦੇ ਠਾਣੇ ਸ਼ਹਿਰ ਵਿਚ ਇਕ ਦਿਲ ਨੂੰ ਵਲੂੰਧਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਪਤੀ-ਪਤਨੀ ਵਲੋਂ ਆਪਣੀ 18 ਮਹੀਨੇ ਦੀ ਬੱਚੀ 'ਤੇ ਕਤਲ ਕੀਤੇ ਜਾਣ ਅਤੇ ਲਾਸ਼ ਨੂੰ ਚੁੱਪਚਾਪ ਇਕ ਕਬਰਸਤਾਨ 'ਚ ਦਫ਼ਨਾ ਦਿੱਤਾ ਗਿਆ। ਬੱਚੀ ਨੂੰ ਕਬਰਸਤਾਨ 'ਚ ਦਫਨਾਉਣ ਦੀ ਘਟਨਾ ਦੇ 3 ਹਫ਼ਤਿਆਂ ਤੋਂ ਵੱਧ ਸਮੇਂ ਬਾਅਦ ਪੁਲਸ ਨੇ ਲਾਸ਼ ਨੂੰ ਕਬਰ 'ਚੋਂ ਕੱਢਿਆ ਅਤੇ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਅਣਜਾਣ ਵਿਅਕਤੀ ਨੇ ਚਿੱਠੀ ਭੇਜ ਕੇ ਘਟਨਾ ਦੀ ਜਾਣਕਾਰੀ ਦਿੱਤੀ ਸੀ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ; ਸਕੂਲ ਬੱਸ ਪਲਟਣ ਕਾਰਨ 5 ਬੱਚਿਆਂ ਦੀ ਮੌਤ, ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹਿਆ ਸੀ ਸਕੂਲ
ਚਿੱਠੀ ਵਿਚ ਦੱਸਿਆ ਗਿਆ ਕਿ ਸ਼ਹਿਰ ਦੇ ਮੁੰਬਰਾ 'ਚ ਰਹਿਣ ਵਾਲੇ ਜਾਹਿਦ ਸ਼ੇਖ (38) ਅਤੇ ਉਸ ਦੀ ਪਤਨੀ (28) ਨੂਰਾਮੀ ਨੂੰ 18 ਮਾਰਚ ਨੂੰ ਕੀਤੇ ਗਏ ਕਤਲ ਦੇ ਦੋਸ਼ 'ਚ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁੰਬਰਾ ਪੁਲਸ ਥਾਣੇ ਦੇ ਸੀਨੀਅਰ ਪੁਲਸ ਇੰਸਪੈਕਟਰ ਅਨਿਲ ਸ਼ਿੰਦੇ ਨੇ ਦੱਸਿਆ ਕਿ ਪੁਲਸ ਨੂੰ ਹਾਲ ਵਿਚ ਇਕ ਗੁੰਮਨਾਮ ਚਿੱਠੀ ਮਿਲੀ ਸੀ, ਜਿਸ 'ਚ ਦੱਸਿਆ ਗਿਆ ਸੀ ਕਿ ਜੋੜੇ ਨੇ ਆਪਣੀ ਬੱਚੀ ਲਬੀਬਾ ਦਾ ਕਤਲ ਕਰ ਕੇ ਲਾਸ਼ ਨੂੰ ਚੁੱਪਚਾਪ ਕਬਰਸਤਾਨ 'ਚ ਦਫ਼ਨਾ ਦਿੱਤਾ ਹੈ। ਪੁਲਸ ਨੇ ਜਾਂਚ ਸ਼ੁਰੂ ਕੀਤੀ ਅਤੇ ਜੋੜੇ ਨੂੰ ਹਿਰਾਸਤ ਵਿਚ ਲਿਆ ਗਿਆ। ਸ਼ੁਰੂਆਤ ਵਿਚ ਦੋਸ਼ੀਆਂ ਨੇ ਸਹਿਯੋਗ ਨਹੀਂ ਕੀਤਾ ਪਰ ਬਾਅਦ ਵਿਚ ਉਨ੍ਹਾਂ ਨੇ ਜੁਰਮ ਦੀ ਪੂਰੀ ਦਾਸਤਾਨ ਸੁਣਾਈ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੇ ਬੱਚੀ ਦਾ ਕਤਲ ਕਿਉਂ ਕੀਤਾ। ਜੋੜੇ ਨੇ ਇਹ ਦੱਸਿਆ ਕਿ ਉਨ੍ਹਾਂ ਨੇ 18 ਮਾਰਚ ਨੂੰ ਆਪਣੀ ਬੱਚੀ ਦਾ ਕਤਲ ਕੀਤਾ ਅਤੇ ਲਾਸ਼ ਨੂੰ ਇਕ ਸਥਾਨਕ ਕਬਰਸਤਾਨ ਵਿਚ ਦਫ਼ਨਾ ਦਿੱਤਾ।
ਇਹ ਵੀ ਪੜ੍ਹੋ- ਬਾਬਾ ਬਰਫ਼ਾਨੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ, ਇਸ ਦਿਨ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਇਸ ਤੋਂ ਬਾਅਦ ਪੁਲਸ ਨੇ ਬੱਚੀ ਦੀ ਲਾਸ਼ ਨੂੰ ਕਬਰ 'ਚੋਂ ਕੱਢਿਆ। ਪੋਸਟਮਾਰਟਮ ਰਿਪੋਰਟ ਵਿਚ ਬੱਚੀ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਸੱਟਾਂ ਦੇ ਨਿਸ਼ਾਨ ਹੋਣ ਦੀ ਗੱਲ ਸਾਹਮਣੇ ਆਈ ਹੈ। ਜੋੜੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਇੰਸਪੈਕਟਰ ਐੱਸ. ਏ. ਦਾਵਨੇ ਨੇ ਦੱਸਿਆ ਕਿ ਜੋੜੇ ਨੂੰ ਬੁੱਧਵਾਰ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8