ਕੋਵਿਡ-19 ਦਾ ਖ਼ਤਰਾ ਹਾਲੇ ਵੀ ਬਰਕਰਾਰ, ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਰਹੋ : ਊਧਵ ਠਾਕਰੇ

06/10/2020 6:04:21 PM

ਮੁੰਬਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਜ਼ਰੂਰੀ ਸਾਮਾਨਾਂ ਦੀ ਸਪਲਾਈ 'ਚ ਲੱਗੇ ਕਾਮਿਆਂ ਦੀ ਆਵਾਜਾਈ ਲਈ ਮੁੰਬਈ 'ਚ ਉਪਨਗਰੀ ਟਰੇਨ ਸੇਵਾਵਾਂ ਫਿਰ ਤੋਂ ਸ਼ੁਰੂ ਕਰਨ ਦੀ ਮੰਗ ਕਰਦੇ ਹੋਏ ਬੁੱਧਵਾਰ ਨੂੰ ਸੰਕੇਤ ਦਿੱਤੇ ਕਿ ਜੇਕਰ ਲੋਕਾਂ ਨੇ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਨਹੀਂ ਕੀਤਾ ਤਾਂ ਤਾਲਾਬੰਦੀ ਜਾਰੀ ਰੱਖੀ ਜਾ ਸਕਦੀ ਹੈ। ਠਾਕਰੇ ਨੇ ਕਿਹਾ ਕਿ ਕੋਵਿਡ-19 ਦਾ ਖਤਰਾ ਹਾਲੇ ਵੀ ਬਰਕਰਾਰ ਹੈ। ਉਨ੍ਹਾਂ ਨੇ ਲੋਕਾਂ ਨੂੰ ਭੀੜ ਤੋਂ ਬਚਣ ਅਤੇ ਸਰੀਰਕ ਦੂਰੀ ਬਣਾਏ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਾਰਜ ਸਲਾਹਕਾਰ ਕਮੇਟੀ (ਬੀ.ਏ.ਸੀ.) ਦੀ ਬੈਠਕ ਤੋਂ ਬਾਅਦ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਰਥਿਕ ਗਤੀਵਿਧੀਆਂ ਨੂੰ ਜਾਰੀ ਰੱਖਣ ਲਈ ਤਾਲਾਬੰਦੀ 'ਚ ਢਿੱਲ ਦਿੱਤੀ ਗਈ ਹੈ। ਹੁਣ ਸਾਨੂੰ ਵਾਇਰਸ ਨਾਲ ਹੀ ਜਿਉਂਣਾ ਸਿੱਖਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਵਾਇਰਸ ਦਾ ਖਤਰਾ ਹੁਣ ਵੀ ਬਰਕਰਾਰ ਹੈ ਪਰ ਸਾਨੂੰ ਆਰਥਿਕ ਗਤੀਵਿਧੀਆਂ ਸ਼ੁਰੂ ਕਰਨ ਦੀ ਵੀ ਜ਼ਰੂਰਤ ਹੈ।

ਠਾਕਰੇ ਨੇ ਪਾਬੰਦੀਆਂ 'ਚ ਢਿੱਲ ਤੋਂ ਬਾਅਦ ਸੜਕਾਂ 'ਤੇ ਲੋਕਾਂ ਦੀ ਭੀੜ ਜਮ੍ਹਾ ਹੋਣ ਦੀਆਂ ਖਬਰਾਂ ਵੱਲ ਇਸ਼ਾਰਾ ਕਰਦੇ ਹੋਏ ਕਿਹਾ,''ਤੁਹਾਡੀ ਚੰਗੀ ਸਿਹਤ ਲਈ ਬਾਹਰ ਜਾ ਕੇ ਸਰੀਰਕ ਗਤੀਵਿਧੀਆਂ ਦੀ ਮਨਜ਼ੂਰੀ ਦਿੱਤੀ ਗਈ ਹੈ ਨਾ ਕਿ ਇਸ ਨੂੰ ਖਰਾਬ ਕਰਨ ਲਈ।'' ਉਨ੍ਹਾਂ ਨੇ ਕਿਹਾ,''ਜੇਕਰ ਅਜਿਹਾ ਹੀ ਹੁੰਦਾ ਰਿਹਾ ਤਾਂ ਤਾਲਾਬੰਦੀ ਨੂੰ ਜਾਰੀ ਰੱਖਿਆ ਜਾ ਸਕਦਾ ਹੈ ਪਰ ਮੈਨੂੰ ਉਮੀਦ ਹੈ ਕਿ ਲੋਕ ਸਰਕਾਰ ਦੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਰਹਿਣਗੇ, ਕਿਉਂਕਿ ਇਸ 'ਚ ਉਨ੍ਹਾਂ ਦੀ ਭਲਾਈ ਹੈ।'' ਤਾਲਾਬੰਦੀ ਦਾ ਮੌਜੂਦਾ ਪੜਾਅ 30 ਜੂਨ ਨੂੰ ਖਤਮ ਹੋਵੇਗਾ। ਠਾਕਰੇ ਨੇ ਕਿਹਾ ਕਿ ਉਨ੍ਹਾਂ ਨੇ ਜ਼ਰੂਰੀ ਸਾਮਾਨਾਂ ਦੀ ਸਪਲਾਈ ' ਲੱਗੇ ਕਾਮਿਆਂ ਦੀ ਆਵਾਜਾਈ ਲਈ ਮੁੰਬਈ 'ਚ ਉਪਨਗਰੀ ਟਰੇਨ ਸੇਵਾਵਾਂ ਫਿਰ ਤੋਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ।


DIsha

Content Editor

Related News