ਮਾਂ-ਪਿਓ ਨੇ ਚੁੰਨੀ ਨਾਲ ਗਲ਼ਾ ਘੁੱਟ ਕੇ ਸਮੁੰਦਰੀ ਤੱਟ 'ਤੇ ਸੁੱਟੀ ਧੀ, ਹੋਸ਼ ਆਉਣ 'ਤੇ ਖੁੱਲ੍ਹੇ ਕਈ ਰਾਜ਼

Wednesday, Nov 04, 2020 - 12:19 PM (IST)

ਮਾਂ-ਪਿਓ ਨੇ ਚੁੰਨੀ ਨਾਲ ਗਲ਼ਾ ਘੁੱਟ ਕੇ ਸਮੁੰਦਰੀ ਤੱਟ 'ਤੇ ਸੁੱਟੀ ਧੀ, ਹੋਸ਼ ਆਉਣ 'ਤੇ ਖੁੱਲ੍ਹੇ ਕਈ ਰਾਜ਼

ਪਾਲਘਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਸਈ 'ਚ ਪੁਲਸ ਨੇ ਇਕ ਜੋੜੇ ਅਤੇ ਉਸ ਦੇ ਪੁੱਤਰ ਨੂੰ ਝੂਠੀ ਸ਼ਾਨ ਲਈ 19 ਸਾਲਾ ਧੀ ਦੇ ਕਤਲ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੀਰਾ ਭਾਯੰਦਰ ਵਸਈ ਵਿਰਾਰ ਪੁਲਸ ਕਮਿਸ਼ਨਰ ਦੇ ਅਧੀਨ ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ। ਵਸਈ ਪੁਲਸ ਥਾਣੇ ਦੇ ਇੰਚਾਰਜ ਅਨੰਤ ਪਾਰਦ ਨੇ ਕਿਹਾ,''ਵਸਈ 'ਚ ਸੁਰੂਚੀ ਤੱਟ 'ਤੇ ਇਕ ਕਿਸਾਨ ਨੂੰ ਕੁੜੀ ਦਰਦ ਨਾਲ ਚੀਕਦੀ ਹੋਈ ਮਿਲੀ। ਇਸ ਤੋਂ ਬਾਅਦ ਕਿਸਾਨ ਨੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ।''

ਇਹ ਵੀ ਪੜ੍ਹੋ : ਅਣਖ ਖਾਤਰ ਕਤਲ, ਅਣਵਿਆਹੀ ਗਰਭਵਤੀ ਧੀ ਨੂੰ ਕੁਹਾੜੀ ਮਾਰ-ਮਾਰ ਵੱਢਿਆ,ਦੋਸ਼ੀ ਮਾਂ-ਪਿਓ ਗ੍ਰਿਫ਼ਤਾਰ

ਅਧਿਕਾਰੀ ਨੇ ਕਿਹਾ,''ਜਾਂਚ ਦੌਰਾਨ ਪਤਾ ਲੱਗਾ ਕਿ ਦੋਸ਼ੀਆਂ ਨੇ ਚੁੰਨੀ ਨਾਲ ਗਲ਼ ਘੁੱਟ ਕੇ ਉਸ ਨੂੰ ਮਰਿਆ ਹੋਇਆ ਸਮਝ ਕੇ ਸੁੱਟ ਦਿੱਤਾ ਸੀ।'' ਉਨ੍ਹਾਂ ਨੇ ਕਿਹਾ ਕਿ ਬਾਅਦ 'ਚ ਕੁੜੀ ਨੂੰ ਹੋਸ਼ ਆ ਗਿਆ ਅਤੇ ਕਿਸਾਨ ਨੇ ਉਸ ਨੂੰ ਬਚਾ ਲਿਆ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਉਸ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਪਾਰਦ ਨੇ ਕਿਹਾ,''ਕੁੜੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਉਹ ਇਕ ਦੂਜੇ ਭਾਈਚਾਰੇ ਦੇ ਮੁੰਡੇ ਨਾਲ ਪਿਆਰ ਕਰਦੀ ਸੀ। ਹਾਲਾਂਕਿ ਉਸ ਦੇ ਮਾਤਾ-ਪਿਤਾ ਇਸ ਦੇ ਵਿਰੁੱਧ ਸਨ ਅਤੇ ਇਸ ਗੱਲ ਨੂੰ ਲੈ ਕੇ ਉਨ੍ਹਾਂ 'ਚ ਝਗੜਾ ਹੁੰਦਾ ਸੀ। ਇਸ ਤੋਂ ਬਾਅਦ ਕੁੜੀ ਦੇ ਮਾਤਾ-ਪਿਤਾ ਨੇ ਧੀ ਦਾ ਕਤਲ ਕਰਨ ਦੀ ਸਾਜਿਸ਼ ਰਚੀ।'' ਅਧਿਕਾਰੀ ਨੇ ਕਿਹਾ,''ਐਤਵਾਰ ਨੂੰ ਪਰਿਵਾਰ ਵਾਲੇ ਤੱਟ 'ਤੇ ਟਹਿਲਣ ਦੇ ਬਹਾਨੇ ਕੁੜੀ ਨੂੰ ਲੈ ਕੇ ਬਾਹਰ ਨਿਕਲੇ ਅਤੇ ਇਕ ਸੁੰਨਸਾਨ ਜਗ੍ਹਾ ਲਿਜਾ ਕੇ ਉਸ ਦਾ ਗਲ਼ ਘੁੱਟ ਦਿੱਤਾ। ਇਸ ਤੋਂ ਬਾਅਦ ਉਹ ਉਸ ਨੂੰ ਮਰਿਆ ਹੋਇਆ ਸਮਝ ਕੇ ਛੱਡ ਕੇ ਚੱਲੇ ਗਏ।'' ਪੁਲਸ ਨੇ ਕਿਹਾ ਕਿ ਕੁੜੀ ਦੇ ਮਾਤਾ-ਪਿਤਾ ਅਤੇ 25 ਸਾਲਾ ਭਰਾ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਅਨੁਸਾਰ ਦੋਸ਼ੀਆਂ 'ਤੇ ਆਈ.ਪੀ.ਸੀ. ਦੀਆਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : US 'ਚ ਭਾਰਤੀ ਸ਼ਖਸ ਦਾ ਕਤਲ, ਬੇਸੁੱਧ ਪਤਨੀ ਬੋਲੀ- 'ਪਤੀ ਦਾ ਆਖ਼ਰੀ ਵਾਰ ਮੂੰਹ ਵਿਖਾ ਦਿਓ'


author

DIsha

Content Editor

Related News