ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਨੇ ਫੋਨ ''ਤੇ ਜਾਣਿਆ ਸੁਖਬੀਰ ਬਾਦਲ ਦਾ ਹਾਲ
Thursday, Aug 13, 2026 - 06:26 PM (IST)
ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਦਾ ਫ਼ੋਨ 'ਤੇ ਹਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ । ਇਹ ਗੱਲਬਾਤ ਨਾਂਦੇੜ ਦੇ ਇੱਕ ਗੁਰਦੁਆਰੇ ਵਿੱਚ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਹੋਈ ਹੈ । ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕੀਤੀ।
#WATCH | Maharashtra Dy CM Eknath Shinde talked to Sukhbir Singh Badal over a phone call and inquired about his health after he was attacked at a Gurdwara in Nanded.
— ANI (@ANI) August 13, 2026
Source : DCMO pic.twitter.com/hrk2tLNdAi
