ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਹਟਾਈ ਗਈ ਮਹਾਰਾਸ਼ਟਰ ਦੀ DGP
Monday, Nov 04, 2024 - 01:24 PM (IST)
ਨਵੀਂ ਦਿੱਲੀ (ਭਾਸ਼ਾ)- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਚੋਣ ਕਮਿਸ਼ਨ ਨੇ ਕਾਂਗਰਸ ਸਮੇਤ ਕਈ ਰਾਜਨੀਤਕ ਦਲਾਂ ਤੋਂ ਸ਼ਿਕਾਇਤ ਮਿਲਣ ਤੋਂ ਬਾਅਦ ਰਾਜ ਸਰਕਾਰ ਨੂੰ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਰਸ਼ਮੀ ਸ਼ੁਕਲਾ ਦਾ ਤੁਰੰਤ ਪ੍ਰਭਾਵ ਤੋਂ ਤਬਾਦਲਾ ਕਰਨ ਦਾ ਸੋਮਵਾਰ ਨੂੰ ਨਿਰਦੇਸ਼ ਦਿੱਤਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਦੀ ਮੁੱਖ ਸਕੱਤਰ ਸ਼ੁਕਲਾ ਦਾ ਚਾਰਜ ਉਨ੍ਹਾਂ ਤੋਂ ਬਾਅਦ ਕੈਡਰ ਦੇ ਸਭ ਤੋਂ ਸੀਨੀਅਰ ਆਈਪੀਐੱਸ (ਭਾਰਤੀ ਪੁਲਸ ਸੇਵਾ) ਅਧਿਕਾਰੀ ਨੂੰ ਸੌਂਪਣ ਦਾ ਨਿਰਦੇਸ਼ ਦਿੱਤਾ।
ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਨੂੰ ਡੀਜੀਪੀ ਦੇ ਅਹੁਦੇ 'ਤੇ ਨਿਯੁਕਤੀ ਲਈ ਮੰਗਲਵਾਰ ਦੁਪਹਿਰ ਤੱਕ ਤਿੰਨ ਆਈਪੀਐੱਸ ਅਧਿਕਾਰੀਆਂ ਦਾ ਪੈਨਲ ਭੇਜਣ ਦਾ ਵੀ ਨਿਰਦੇਸ਼ ਦਿੱਤਾ ਗਿਆ। ਮਹਾਰਾਸ਼ਟਰ 'ਚ 20 ਨਵੰਬਰ ਨੂੰ ਵੋਟਿੰਗ ਹੋਣੀ ਹੈ। ਹਾਲ 'ਚ ਇਕ ਸਮੀਖਿਆ ਬੈਠਕ ਦੌਰਾਨ ਮੁੱਖ ਚੋਣ ਕਮਿਸ਼ਨ (ਸੀਈਸੀ) ਰਾਜੀਵ ਕੁਮਾਰ ਨੇ ਅਧਿਕਾਰੀਆਂ ਨੂੰ ਨਾ ਸਿਰਫ਼ ਨਿਰਪੱਖ ਰਹਿਣ ਸਗੋਂ ਇਹ ਵੀ ਯਕੀਨੀ ਕਰਨ ਲਈ ਕਿਹਾ ਸੀ ਕਿ ਆਪਣੇ ਕਰਤੱਵਾਂ ਦੀ ਪਾਲਣਾ ਕਰਦੇ ਸਮੇਂ ਉਨ੍ਹਾਂ ਨੂੰ ਪੱਖਪਾਤੀ ਨਾ ਸਮਝਿਆ ਜਾਵੇ। ਕੁਮਾਰ ਨੇ 29 ਅਕਤੂਬਰ ਨੂੰ ਮਹਾਰਾਸ਼ਟਰ 'ਚ ਰਾਜਨੀਤੀ ਤੋਂ ਪ੍ਰੇਰਿਤ ਅਪਰਾਧਾਂ 'ਤੇ ਚਿੰਤਾ ਜਤਾਈ ਸੀ। ਉਨ੍ਹਾਂ ਨੇ ਡੀਜੀਪੀ ਸ਼ੁਕਲਾ ਨੂੰ ਚੋਣ ਮਾਹੌਲ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ 'ਤੇ ਸਖ਼ਤੀ ਨਾਲ ਲਗਾਮ ਲਗਾਉਣ ਲਈ ਕਿਹਾ ਸੀ। ਰਾਜ 'ਚ ਹਾਲ 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਨਾਲ ਰਾਜਨੀਤੀਕ ਹੰਗਾਮਾ ਮਚਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8