ਮਹਾਰਾਸ਼ਟਰ ਚੋਣ: PM ਮੋਦੀ ਨੇ ਵਿਰੋਧੀ ਧਿਰ 'ਤੇ ਕੱਸੇ ਨਿਸ਼ਾਨੇ, ਕਈ ਨੇਤਾਵਾਂ 'ਤੇ ਲਾਏ ਗੰਭੀਰ ਦੋਸ਼
Saturday, Nov 09, 2024 - 02:11 PM (IST)
ਮਹਾਰਾਸ਼ਟਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਅਕੋਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ 'ਤੇ ਕਈ ਗੰਭੀਰ ਦੋਸ਼ ਲਗਾਏ। ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ, ਅਦਾਲਤਾਂ ਅਤੇ ਦੇਸ਼ ਦੀ ਭਾਵਨਾ ਦੀ ਕੋਈ ਚਿੰਤਾ ਨਹੀਂ ਹੈ। ਮਹਾਰਾਸ਼ਟਰ ਦਾ ਆਸ਼ੀਰਵਾਦ ਹਮੇਸ਼ਾ ਭਾਜਪਾ ਦੇ ਨਾਲ ਹੈ ਅਤੇ 'ਨੇਸ਼ਨ ਫਸਟ' ਦੀ ਭਾਵਨਾ ਹੀ ਭਾਰਤ ਦੀ ਤਾਕਤ ਹੈ।
ਇਹ ਵੀ ਪੜ੍ਹੋ - 40 ਕੁਆਰੀਆਂ ਕੁੜੀਆਂ ਨੂੰ ਇਕੱਠੇ ਦੱਸਿਆ ਗਰਭਵਤੀ, ਫੋਨ 'ਤੇ ਆਏ ਮੈਸੇਜ ਨੇ ਉਡਾਏ ਹੋਸ਼
ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ, “ਪਿਛਲੇ 10 ਸਾਲਾਂ ਵਿੱਚ ਮਹਾਰਾਸ਼ਟਰ ਨੇ ਲਗਾਤਾਰ ਭਾਜਪਾ ਨੂੰ ਦਿਲੋਂ ਆਸ਼ੀਰਵਾਦ ਦਿੱਤਾ ਹੈ। ਇਸ ਆਸ਼ੀਰਵਾਦ ਕਾਰਨ ਹੀ ਮਹਾਰਾਸ਼ਟਰ ਵਿੱਚ ਭਾਜਪਾ ਨੂੰ ਮਜ਼ਬੂਤ ਸਮਰਥਨ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਦੀ ਦੇਸ਼ ਭਗਤੀ, ਰਾਜਨੀਤਿਕ ਸਮਝ ਅਤੇ ਦੂਰਦ੍ਰਿਸ਼ਟੀ ਦੀ ਪ੍ਰਸ਼ੰਸਾ ਕੀਤੀ। ਪੀਐਮ ਮੋਦੀ ਨੇ 9 ਨਵੰਬਰ ਦੀ ਤਾਰੀਖ ਨੂੰ ਇਤਿਹਾਸਕ ਦੱਸਿਆ ਹੈ। ਉਨ੍ਹਾਂ ਕਿਹਾ, ''ਅੱਜ ਦੇ ਦਿਨ, 2019 ਵਿੱਚ ਭਾਰਤ ਦੀ ਸੁਪਰੀਮ ਕੋਰਟ ਨੇ ਰਾਮ ਮੰਦਰ ਬਾਰੇ ਆਪਣਾ ਫ਼ੈਸਲਾ ਸੁਣਾਇਆ ਸੀ। ਇਸ ਫ਼ੈਸਲੇ ਤੋਂ ਬਾਅਦ ਸਾਰੇ ਧਰਮਾਂ ਦੇ ਲੋਕਾਂ ਨੇ ਸੰਵੇਦਨਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕੀਤੀ, ਜੋ ਭਾਰਤ ਦੀ "ਰਾਸ਼ਟਰ ਪਹਿਲਾਂ" ਭਾਵਨਾ ਦਾ ਪ੍ਰਤੀਕ ਹੈ।'' ਪੀਐੱਮ ਮੋਦੀ ਨੇ ਕਿਹਾ ਕਿ ਵਿਦਰਭ ਖੇਤਰ ਦਾ ਆਸ਼ੀਰਵਾਦ ਹਮੇਸ਼ਾ ਉਨ੍ਹਾਂ ਲਈ ਖ਼ਾਸ ਰਿਹਾ ਹੈ।
ਇਹ ਵੀ ਪੜ੍ਹੋ - ਵਿਧਾਨ ਸਭਾ 'ਚ ਮਿਲਿਆ ਬੇਹੱਦ ਜ਼ਹਿਰੀਲਾ ਸੱਪ, ਦੇਖ ਮੁਲਾਜ਼ਮਾਂ ਦੇ ਉਡ ਗਏ ਹੋਸ਼
ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਮਹਾਯੁਤੀ (ਭਾਜਪਾ ਅਤੇ ਸਹਿਯੋਗੀ ਪਾਰਟੀਆਂ) ਲਈ ਫਿਰ ਤੋਂ ਆਸ਼ੀਰਵਾਦ ਮੰਗਿਆ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਪਰਿਵਾਰ ਝੌਂਪੜੀ ਜਾਂ ਕੱਚੇ ਮਕਾਨ ਵਿੱਚ ਰਹਿ ਰਿਹਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਹਰ ਕਿਸੇ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣਗੇ, ਜਿਵੇਂ ਕਿ ਉਨ੍ਹਾਂ ਨੇ ਪਹਿਲਾਂ ਵਾਅਦਾ ਕੀਤਾ ਸੀ। ਪੀਐਮ ਮੋਦੀ ਨੇ ਬਜ਼ੁਰਗਾਂ ਲਈ ਆਪਣੀ ਸਰਕਾਰ ਦੁਆਰਾ ਕੀਤੇ ਇੱਕ ਮਹੱਤਵਪੂਰਨ ਵਾਅਦੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ, "ਚੋਣਾਂ ਵਿੱਚ ਉਨ੍ਹਾਂ ਨੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਦੀ ਗਰੰਟੀ ਦਿੱਤੀ ਸੀ ਅਤੇ ਹੁਣ ਇਹ ਸਕੀਮ ਪੂਰੀ ਤਰ੍ਹਾਂ ਲਾਗੂ ਹੋ ਗਈ ਹੈ। ਹੁਣ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ “ਵੈ-ਵੰਦਨਾ ਆਯੁਸ਼ਮਾਨ ਕਾਰਡ” ਮਿਲ ਰਹੇ ਹਨ, ਜਿਸ ਰਾਹੀਂ ਉਸ ਦਾ ਮੁਫ਼ਤ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਇਸ ਸਕੀਮ ਨੂੰ ਹਰ ਵਰਗ, ਸਮਾਜ ਅਤੇ ਧਰਮ ਦੇ ਬਜ਼ੁਰਗਾਂ ਲਈ ਲਾਹੇਵੰਦ ਦੱਸਿਆ।''
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਆਪਣੇ ਪਿਛਲੇ ਦੋ ਕਾਰਜਕਾਲ ਵਿੱਚ ਕੀਤੇ ਵਾਅਦਿਆਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਉਨ੍ਹਾਂ ਦੀ ਸਰਕਾਰ ਨੇ ਗਰੀਬਾਂ ਨੂੰ 4 ਕਰੋੜ ਪੱਕੇ ਘਰ ਦਿੱਤੇ ਹਨ। ਹੁਣ ਉਨ੍ਹਾਂ ਦੀ 3 ਕਰੋੜ ਨਵੇਂ ਘਰ ਬਣਾਉਣ ਦੀ ਯੋਜਨਾ ਹੈ, ਜਿਸ ਦੀ ਸ਼ੁਰੂਆਤ ਜਲਦੀ ਹੀ ਕੀਤੀ ਜਾਵੇਗੀ। ਇਹ ਕਦਮ ਗਰੀਬਾਂ ਨੂੰ ਸਥਿਰ ਅਤੇ ਸੁਰੱਖਿਅਤ ਘਰ ਮੁਹੱਈਆ ਕਰਵਾਉਣ ਲਈ ਚੁੱਕਿਆ ਜਾ ਰਿਹਾ ਹੈ।'' ਪੀਐੱਮ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੱਖਾਂ ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਕਈ ਮਹਾਰਾਸ਼ਟਰ ਨਾਲ ਸਬੰਧਤ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਹਨ। ਉਨ੍ਹਾਂ ਕਿਹਾ, "ਇਹ ਪ੍ਰਾਜੈਕਟ ਰਾਜ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਮਹਾਰਾਸ਼ਟਰ ਲਈ ਲਾਹੇਵੰਦ ਸਾਬਤ ਹੋਣਗੇ।"
ਇਹ ਵੀ ਪੜ੍ਹੋ - CM ਲਈ ਆਏ ਸਮੋਸੇ ਤੇ ਕੇਕ ਛਕ ਗਏ ਸੁਰੱਖਿਆ ਮੁਲਾਜ਼ਮ, CID ਕੋਲ ਪੁੱਜਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8