ਮਹਾਰਾਸ਼ਟਰ ਚੋਣਾਂ: 288 ਵਿਧਾਨ ਸਭਾ ਸੀਟਾਂ ''ਤੇ 7994 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜਾਇਜ਼

Friday, Nov 01, 2024 - 09:47 AM (IST)

ਮਹਾਰਾਸ਼ਟਰ ਚੋਣਾਂ: 288 ਵਿਧਾਨ ਸਭਾ ਸੀਟਾਂ ''ਤੇ 7994 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜਾਇਜ਼

ਮੁੰਬਈ : ਮਹਾਰਾਸ਼ਟਰ ਵਿੱਚ 288 ਵਿਧਾਨ ਸਭਾ ਹਲਕਿਆਂ ਲਈ ਦਾਖ਼ਲ ਕੀਤੇ ਗਏ 7,994 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪੜਤਾਲ ਤੋਂ ਬਾਅਦ ਜਾਇਜ਼ ਪਾਏ ਗਏ। ਇਸ ਗੱਲ ਦੀ ਜਾਣਕਾਰੀ ਚੋਣ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਰਾਜ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਦਫ਼ਤਰ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ 921 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਅਯੋਗ ਪਾਏ ਗਏ ਹਨ। ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 22 ਅਕਤੂਬਰ ਨੂੰ ਸ਼ੁਰੂ ਹੋਈ ਸੀ ਅਤੇ 29 ਅਕਤੂਬਰ ਨੂੰ ਸਮਾਪਤ ਹੋਈ ਸੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਕਤੂਬਰ ਨੂੰ ਹੋਈ ਸੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 4 ਨਵੰਬਰ ਹੈ।

ਇਹ ਵੀ ਪੜ੍ਹੋ - Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ

ਮਹਾਰਾਸ਼ਟਰ ਵਿੱਚ 288 ਮੈਂਬਰੀ ਵਿਧਾਨ ਸਭਾ ਲਈ 20 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਸੱਤਾ ਲਈ ਮੁੱਖ ਮੁਕਾਬਲਾ ਸੱਤਾਧਾਰੀ ਪਾਰਟੀਆਂ ਦੇ ਗਠਜੋੜ 'ਮਹਾਯੁਤੀ' ਅਤੇ ਵਿਰੋਧੀ ਪਾਰਟੀਆਂ ਦੇ ਗਠਜੋੜ 'ਮਹਾਂ ਵਿਕਾਸ ਅਗਾੜੀ' (ਐੱਮਵੀਏ) ਵਿਚਕਾਰ ਹੈ, ਹਾਲਾਂਕਿ ਛੋਟੀਆਂ ਪਾਰਟੀਆਂ ਅਤੇ ਆਜ਼ਾਦ ਉਮੀਦਵਾਰ ਵੀ ਮੈਦਾਨ ਵਿੱਚ ਹਨ। ਮਹਾਗਠਜੋੜ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ), ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਸ਼ਾਮਲ ਹਨ, ਜਦੋਂਕਿ ਵਿਰੋਧੀ ਪਾਰਟੀਆਂ ਦੇ ਗਠਜੋੜ ਮਹਾਂ ਵਿਕਾਸ ਅਗਾੜੀ ਵਿੱਚ ਕਾਂਗਰਸ, ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਅਤੇ ਐੱਨਸੀਪੀ (ਸ਼ਰਦਚੰਦਰ ਪਵਾਰ) ਸ਼ਾਮਲ ਹਨ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News