ਮਹਾਰਾਸ਼ਟਰ: ਜੀਪ ਅਤੇ ਬੱਸ ਦੀ ਭਿਆਨਕ ਟੱਕਰ ''ਚ 4 ਲੋਕਾਂ ਦੀ ਮੌਤ, 10 ਜ਼ਖਮੀ

Friday, Feb 21, 2020 - 01:34 PM (IST)

ਮਹਾਰਾਸ਼ਟਰ: ਜੀਪ ਅਤੇ ਬੱਸ ਦੀ ਭਿਆਨਕ ਟੱਕਰ ''ਚ 4 ਲੋਕਾਂ ਦੀ ਮੌਤ, 10 ਜ਼ਖਮੀ

ਸੋਲਾਪੁਰ—ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲੇ 'ਚ ਅੱਜ ਜੀਪ ਅਤੇ ਸੂਬਾ ਟਰਾਂਸਪੋਰਟ ਬੱਸ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋ ਗਏ। ਦੱਸ ਦੇਈਏ ਕਿ ਇਹ ਹਾਦਸਾ ਸੋਲਾਪੁਰ ਜ਼ਿਲੇ ਦੇ ਵੈਰਾਗ ਇਲਾਕੇ 'ਚ ਅੱਜ ਸਵੇਰੇ 2 ਵਜੇ ਵਾਪਰਿਆ। 

PunjabKesari

ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


author

Iqbalkaur

Content Editor

Related News