ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ ਫੂਡ ਦੀ ਵਿਕਰੀ ’ਤੇ ਲੱਗੀ ਪਾਬੰਦੀ

Thursday, Jul 30, 2026 - 04:32 AM (IST)

ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ ਫੂਡ ਦੀ ਵਿਕਰੀ ’ਤੇ ਲੱਗੀ ਪਾਬੰਦੀ

ਮੁੰਬਈ (ਏਜੰਸੀ : ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐੱਫ. ਡੀ. ਏ.) ਨੇ ਬੁੱਧਵਾਰ ਸਭ ਸਕੂਲਾਂ ਨੂੰ ਵਿਦਿਆਰਥੀਆਂ ਲਈ ਸੁਰੱਖਿਅਤ, ਪੌਸ਼ਟਿਕ ਤੇ ਸੰਤੁਲਿਤ ਭੋਜਨ ਯਕੀਨੀ ਬਣਾਉਣ ਲਈ ਕਿਹਾ। ਨਾਲ ਹੀ ਸਕੂਲੀ ਕੰਪਲੈਕਸ ਅੰਦਰ ਤੇ ਮੁੱਖ ਗੇਟ ਦੇ 50 ਮੀਟਰ ਦੇ ਘੇਰੇ ’ਚ ਉੱਚ ਚਰਬੀ, ਖੰਡ ਤੇ ਲੂਣ ਵਾਲੇ ਭੋਜਨ ਜੰਕ ਫੂਡ ਦੀ ਵਿਕਰੀ, ਇਸ਼ਤਿਹਾਰਬਾਜ਼ੀ ਤੇ ਪ੍ਰਚਾਰ ’ਤੇ ਪਾਬੰਦੀ ਲਾ ਦਿੱਤੀ। ਇਹ ਹੁਕਮ ਸਟੇਟ ਬੋਰਡ, ਸੀ. ਬੀ. ਐੱਸ. ਈ., ਆਈ. ਸੀ. ਐੱਸ. ਈ. ਤੇ ਹੋਰ ਬੋਰਡਾਂ ਨਾਲ ਸੰਬੰਧਿਤ ਸਰਕਾਰੀ, ਸਹਾਇਤਾ ਪ੍ਰਾਪਤ, ਨਿੱਜੀ ਤੇ ਰਿਹਾਇਸ਼ੀ ਸਕੂਲਾਂ ’ਤੇ ਲਾਗੂ ਹੋਵੇਗਾ। ਪ੍ਰੀ-ਪ੍ਰਾਇਮਰੀ ਤੋਂ ਸੈਕੰਡਰੀ ਪੱਧਰ ਤੱਕ ਦੇ ਵਿਦਿਆਰਥੀ ਇਸ ’ਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਮੂੰਗੀ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਵੱਡੀ ਰਾਹਤ, MP ਸਰਕਾਰ ਨੇ ਕੀਤੇ 3 ਵੱਡੇ ਐਲਾਨ

ਇਹ ਸਕੂਲਾਂ ਦੇ ਹੋਸਟਲਾਂ, ਕੰਟੀਨਾਂ, ਛੋਟੀਆਂ ਦੁਕਾਨਾਂ, ਮਿਡ-ਡੇ-ਮੀਲ ਤੇ ਪੀ. ਐੱਮ.-ਪੋਸ਼ਣ ਰਸੋਈਆਂ ਨੂੰ ਵੀ ਕਵਰ ਕਰੇਗਾ। ਇਸ ਨਿਰਦੇਸ਼ ਅਧੀਨ ਸਕੂਲਾਂ ’ਚ ਕੰਮ ਕਰਨ ਵਾਲੇ ਸਾਰੇ ਭੋਜਨ ਵਿਕਰੇਤਾਵਾਂ ਤੇ ਸੰਚਾਲਕਾਂ ਕੋਲ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੀ ਇਕ ਜਾਇਜ਼ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਹੋਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News