ਧਰਮ ਤਬਦੀਲੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆਏਗੀ ਮਹਾਰਾਸ਼ਟਰ ਸਰਕਾਰ : ਚੰਦਰਸ਼ੇਖਰ ਬਾਵਨਕੁਲੇ

Thursday, Jul 10, 2025 - 05:44 PM (IST)

ਧਰਮ ਤਬਦੀਲੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆਏਗੀ ਮਹਾਰਾਸ਼ਟਰ ਸਰਕਾਰ : ਚੰਦਰਸ਼ੇਖਰ ਬਾਵਨਕੁਲੇ

ਮੁੰਬਈ (ਭਾਸ਼ਾ) - ਮਹਾਰਾਸ਼ਟਰ ਦੇ ਮਾਲ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ’ਚ ਧਰਮ ਤਬਦੀਲੀ ਰੋਕਣ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ। ਦੱਸ ਦੇਈਏ ਕਿ ਭਾਜਪਾ ਦੇ ਅਨੂਪ ਅਗਰਵਾਲ ਤੇ ਹੋਰਾਂ ਵੱਲੋਂ ਸੂਬਾਈ ਵਿਧਾਨ ਸਭਾ ’ਚ ਉਠਾਏ ਗਏ ਮੁੱਦੇ ’ਤੇ ਬਹਿਸ ਦਾ ਜਵਾਬ ਦਿੰਦਿਆਂ ਹੋਇਆ ਬਾਵਨਕੁਲੇ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਗੱਲ ਕਰਨਗੇ ਕਿ ਸਖ਼ਤ ਪ੍ਰਬੰਧਾਂ ਵਾਲਾ ਧਰਮ ਤਬਦੀਲੀ ਰੋਕੂ ਕਾਨੂੰਨ ਕਿਵੇਂ ਲਿਆਂਦਾ ਜਾਵੇ?

ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ

ਇਸ ਦੇ ਨਾਲ ਹੀ ਚੰਦਰਸ਼ੇਖਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਧੂਲੇ-ਨੰਦੁਰਬਾਰ ਦੇ ਡਿਵੀਜ਼ਨਲ ਕਮਿਸ਼ਨਰ ਨੂੰ ਇਲਾਕੇ ’ਚ ਅਣਅਧਿਕਾਰਤ ਚਰਚਾਂ ਦੀ ਜਾਂਚ ਕਰਨ ਅਤੇ ਉਨ੍ਹਾਂ ਨੂੰ 6 ਮਹੀਨਿਆਂ ਅੰਦਰ ਢਾਹ ਦੇਣ ਦੇ ਨਿਰਦੇਸ਼ ਦਿੱਤੇ ਹਨ। ਭਾਜਪਾ ਦੇ ਅਤੁਲ ਭਟਕਲਕਰ ਨੇ ਪੁੱਛਿਆ ਕਿ 6 ਮਹੀਨਿਆਂ ਦਾ ਸਮਾਂ ਕਿਉਂ ਦਿੱਤਾ ਜਾ ਰਿਹਾ ਹੈ? ਅਣਅਧਿਕਾਰਤ ਧਾਰਮਿਕ ਢਾਂਚਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਏ।

ਇਹ ਵੀ ਪੜ੍ਹੋ - ਫਿਰ ਲਾਗੂ ਹੋਇਆ WORK FROM HOME, ਇਹ ਕਰਮਚਾਰੀ ਕਰਨਗੇ ਘਰੋਂ ਕੰਮ

ਇਸ ਸਬੰਧ ਵਿਚ ਬਾਵਨਕੁਲੇ ਨੇ ਕਿਹਾ ਕਿ ਕਾਰਵਾਈ ਕਰਨ ਤੋਂ ਪਹਿਲਾਂ ਸ਼ਿਕਾਇਤਾਂ ਦੀ ਜਾਂਚ ਜ਼ਰੂਰੀ ਹੈ। ਭਾਜਪਾ ਵਿਧਾਇਕ ਸੰਜੇ ਕੁਟੇ ਨੇ ਕਿਹਾ ਕਿ ਧਰਮ ਤਬਦੀਲੀ ਸਿਰਫ਼ ਨੰਦੂਰਬਾਰ ’ਚ ਹੀ ਨਹੀਂ ਸਗੋਂ ਪੂਰੇ ਸੂਬੇ ਦੇ ਆਦਿਵਾਸੀ ਖੇਤਰਾਂ ’ਚ ਹੋ ਰਹੀ ਹੈ। ਅਗਰਵਾਲ ਨੇ ਦਾਅਵਾ ਕੀਤਾ ਕਿ ਨਵਾਪੁਰ (ਧੁਲੇ ਜ਼ਿਲ੍ਹਾ) ’ਚ ਆਦਿਵਾਸੀਆਂ ਤੇ ਗੈਰ-ਆਦਿਵਾਸੀਆਂ ਨੂੰ ਈਸਾਈ ਧਰਮ ਅਪਣਾਉਣ ਲਈ ਲਾਲਚ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ - ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News