ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਮਹਾਰਾਸ਼ਟਰ ਸਰਕਾਰ ਵਲੋਂ ਇੱਕ ਦਿਨ ਦੇ ਸੋਗ ਦਾ ਐਲਾਨ
Thursday, Oct 10, 2024 - 12:29 PM (IST)
ਮੁੰਬਈ : ਮਹਾਰਾਸ਼ਟਰ ਸਰਕਾਰ ਨੇ ਉਦਯੋਗਪਤੀ ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਵੀਰਵਾਰ ਨੂੰ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ (ਸੀਐੱਮਓ) ਵਲੋਂ ਦਿੱਤੀ ਗਈ ਹੈ। ਟਾਟਾ ਸਮੂਹ ਨੂੰ ਵਿਸ਼ਵ ਪੱਧਰ 'ਤੇ ਪ੍ਰਸਿੱਧ ਸਮੂਹ ਵਿੱਚ ਬਦਲਣ ਦਾ ਸਿਹਰਾ ਰਤਨ ਟਾਟਾ ਨੂੰ ਜਾਂਦਾ ਹੈ। ਬੁੱਧਵਾਰ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ 86 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ - 2028 ਤੱਕ ਸਰਕਾਰ ਦੇਵੇਗੀ ਫਰੀ ਚੌਲ, ਜਾਣੋ ਕਿਵੇਂ ਲਿਆ ਜਾ ਸਕਦੈ ਸਕੀਮ ਦਾ ਲਾਭ
ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਹਵਾਲੇ ਨਾਲ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਹਾਰਾਸ਼ਟਰ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਰਾਸ਼ਟਰੀ ਝੰਡਾ 10 ਅਕਤੂਬਰ ਨੂੰ ਸੋਗ ਦੇ ਪ੍ਰਤੀਕ ਵਜੋਂ ਅੱਧਾ ਝੁਕਿਆ ਰਹੇਗਾ। ਬਿਆਨ 'ਚ ਕਿਹਾ ਗਿਆ ਹੈ ਕਿ ਵੀਰਵਾਰ ਨੂੰ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ। ਟਾਟਾ ਦੀ ਮ੍ਰਿਤਕ ਦੇਹ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੱਖਣੀ ਮੁੰਬਈ ਦੇ ਨਰੀਮਨ ਪੁਆਇੰਟ ਸਥਿਤ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (ਐਨਸੀਪੀਏ) ਵਿੱਚ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਵਰਲੀ ਇਲਾਕੇ 'ਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8