ਮਹਾਰਾਸ਼ਟਰ ਸਰਕਾਰ ਦਾ ਫੈਸਲਾ, ਆਰੇ ਪ੍ਰਦਰਸ਼ਨਕਾਰੀਆਂ ਖਿਲਾਫ ਕੇਸ ਵਾਪਸ ਲੈਣ ਦਾ ਹੁਕਮ
Sunday, Dec 01, 2019 - 10:59 PM (IST)

ਮੁੰਬਈ (ਏਜੰਸੀ)- ਮੁੱਖ ਮੰਤਰੀ ਊਧਵ ਠਾਕਰੇ ਨੇ ਆਰੇ ਕਾਲੋਨੀ ਨੂੰ ਲੈ ਕੇ ਵੱਡਾ ਫੈਸਲਾ ਲੈਂਦੇ ਹੋਏ ਕਿਹਾ ਕਿ ਪ੍ਰਦਰਸ਼ਨਕਾਰੀਆਂ 'ਤੇ ਦਰਜ ਮੁਕੱਦਮਿਆਂ ਨੂੰ ਵਾਪਸ ਲਿਆ ਜਾਵੇਗਾ। ਊਧਵ ਠਾਕਰੇ ਨੇ ਕਿਹਾ ਕਿ ਮੈਂ ਕਈ ਵਾਤਾਵਰਣ ਪ੍ਰੇਮੀਆਂ ਖਿਲਾਫ ਦਰਜ ਮੁਕੱਦਮਿਆਂ ਨੂੰ ਵਾਪਸ ਲੈਣ ਦਾ ਹੁਕਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੇਵੇਂਦਰ ਫੜਨਵੀਸ ਸਰਕਾਰ ਦੌਰਾਨ ਆਰੇ ਮਾਮਲੇ 'ਤੇ ਪ੍ਰਦਰਸ਼ਨਕਾਰੀਆਂ ਖਿਲਾਫ ਵੱਡੇ ਪੱਧਰ 'ਤੇ ਮੁਕੱਦਮੇ ਦਰਜ ਕੀਤੇ ਗਏ ਸਨ।