ਮਹਾਰਾਸ਼ਟਰ ਸਰਕਾਰ ਨੇ ਗੁਰਦੁਆਰਾ ਨਾਂਦੇੜ ਸਾਹਿਬ ਬਾਰੇ 5 ਫਰਵਰੀ ਦੇ ਆਪਣੇ ਫੈਸਲੇ ’ਤੇ ਲਾਈ ਰੋਕ

02/15/2024 12:48:18 PM

ਮੁੰਬਈ, (ਇੰਟ.)– ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੁੱਧਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਕੈਬਨਿਟ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਨਾਂਦੇੜ ਸਬੰਧੀ 5 ਫਰਵਰੀ ਦੇ ਆਪਣੇ ਫੈਸਲੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਸਬ-ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਇਸ ਮੁੱਦੇ ’ਤੇ ਸਾਰੀਆਂ ਸਬੰਧਤਾਂ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰੇਗੀ ਅਤੇ ਉਸ ਤੋਂ ਬਾਅਦ ਹੀ ਕੋਈ ਢੁੱਕਵਾਂ ਫੈਸਲਾ ਲਿਆ ਜਾਵੇਗਾ।

ਟਵਿੱਟਰ ’ਤੇ ਇਹ ਜਾਣਕਾਰੀ ਦੇਣ ਤੋਂ ਇਲਾਵਾ ਫੜਨਵੀਸ ਨੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੂੰ ਵੀ ਆਪਣੀ ਸਰਕਾਰ ਦੇ ਫੈਸਲੇ ਤੋਂ ਜਾਣੂ ਕਰਵਾਇਆ ਦਿੱਤਾ ਹੈ। ਜਦੋਂ ਤੱਕ ਸੂਬਾ ਸਰਕਾਰ ਕੋਈ ਨਵਾਂ ਫੈਸਲਾ ਨਹੀਂ ਲੈਂਦੀ, ਉਦੋਂ ਤੱਕ ਇੱਥੇ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ ਅਤੇ ਮੌਜੂਦਾ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜੂਰ ਅਬਚਲ ਨਗਰ ਸਾਹਿਬ ਬੋਰਡ ਐਕਟ’ ਲਾਗੂ ਰਹੇਗਾ। ਆਰ. ਪੀ. ਸਿੰਘ ਨੇ ਕਿਹਾ ਕਿ ਉਹ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਫੜਨਵੀਸ ਨੂੰ ਨਾਂਦੇੜ ਸਾਹਿਬ ਗੁਰਦੁਆਰੇ ਬਾਰੇ ਆਪਣੀ ਸਰਕਾਰ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕਰਦੇ ਆਏ ਹਨ।

Rakesh

This news is Content Editor Rakesh