ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, 30 ਹਜ਼ਾਰ ਅਧਿਆਪਕ ਭਰਤੀ ਕਰਨ ਦੀ ਤਿਆਰੀ

Wednesday, May 10, 2023 - 11:56 AM (IST)

ਮੁੰਬਈ- ਮਹਾਰਾਸ਼ਟਰ ਸਰਕਾਰ ਅਧਿਆਪਕਾਂ ਨੂੰ ਤੋਹਫ਼ਾ ਦੇਣ ਜਾ ਰਹੀ ਹੈ। ਦਰਅਸਲ ਮਹਾਰਾਸ਼ਟਰ ਦੇ ਸਕੂਲ ਸਿੱਖਿਆ ਮੰਤਰੀ ਦੀਪਕ ਕੇਸਰਕਰ ਨੇ ਕਿਹਾ ਹੈ ਕਿ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੇ ਨਵੇਂ ਸਿੱਖਿਅਕ ਸਾਲ ਦੀ ਸ਼ੁਰੂਆਤ 'ਚ ਕਰੀਬ 30,000 ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਮੰਤਰੀ ਨੇ ਮੰਗਲਵਾਰ ਨੂੰ ਇਕ ਖੇਤਰੀ ਨਿਊਜ਼ ਚੈਨਲ ਨੂੰ ਦੱਸਿਆ ਕਿ ਭਰਤੀ ਪ੍ਰਕਿਰਿਆ 'ਚ ਮੌਜੂਦਾ ਰਾਖਵਾਂਕਰਨ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ ਅਤੇ ਇੰਟਰਵਿਊ ਵੀ ਹੋਣਗੇ।

ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਰੋਜ਼ਾਨਾ ਪੀਣ ਨੂੰ ਮਿਲੇਗਾ ਦੁੱਧ, CM ਗਹਿਲੋਤ ਨੇ ਬਜਟ ਨੂੰ ਦਿੱਤੀ ਮਨਜ਼ੂਰੀ

ਸਿੱਖਿਆ ਮੰਤਰੀ ਦੀਪਕ ਕੇਸਰਕਰ ਨੇ ਕਿਹਾ ਕਿ ਸੂਬਾ ਸਕੂਲ ਸਿੱਖਿਆ ਵਿਭਾਗ ਦੇ ਪਹਿਲੇ ਪੜਾਅ 'ਚ 30,000 ਅਧਿਆਪਕਾਂ ਦੀ ਭਰਤੀ ਕਰੇਗਾ। ਅਸੀਂ ਇਸ ਸਾਲ ਜੂਨ 'ਚ ਨਵੇਂ ਸਿੱਖਿਅਕ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਉਮੀਦ ਕਰ ਰਹੇ ਹਾਂ। ਕੇਸਰਕਰ ਨੇ ਕਿਹਾ ਕਿ ਸੂਬਾ ਦੂਜੇ ਪੜਾਅ 'ਚ 20,000 ਹੋਰ ਅਧਿਆਪਕਾਂ ਦੀ ਭਰਤੀ ਕਰਨ ਦੀ ਵੀ ਯੋਜਨਾ ਬਣਾ ਰਿਹਾ ਹੈ। 

ਇਹ ਵੀ ਪੜ੍ਹੋ- ਕੇਦਾਰਨਾਥ ਯਾਤਰਾ 'ਤੇ ਜਾਣ ਦਾ ਪਲਾਨ ਬਣਾ ਰਹੇ ਸ਼ਰਧਾਲੂਆਂ ਲਈ ਪ੍ਰਸ਼ਾਸਨ ਦੀ ਸਲਾਹ


Tanu

Content Editor

Related News