ਨਾਂਦੇੜ ਸਾਹਿਬ ’ਚ ਨਹੀਂ ਲਾਗੂ ਹੋਵੇਗਾ ਨਵਾਂ ਗੁਰਦੁਆਰਾ ਸੋਧ ਐਕਟ, ਸਰਕਾਰ ਨੇ ਵਾਪਸ ਲਿਆ ਫ਼ੈਸਲਾ : ਆਰ.ਪੀ. ਸਿੰਘ

02/14/2024 11:13:47 AM

ਨਵੀਂ ਦਿੱਲੀ- ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਪ੍ਰਬੰਧਕ ਬੋਰਡ ਵਿਚ ਕੀਤੇ ਗਏ ਸੋਧ ਨੂੰ ਲੈ ਕੇ ਭਾਜਪਾ ਬੁਲਾਰੇ ਆਰਪੀ ਸਿੰਘ ਨੇ ਉੱਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੋਂ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ 'ਚ ਦਖ਼ਲਅੰਦਾਜੀ ਕਰਨ। ਆਰਪੀ ਸਿੰਘ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ ਕਿ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਵਿਧਾਨ ਸਭਾ 'ਚ ਪਹਿਲੇ ਵਿਆਪਕ ਸਲਾਹ-ਮਸ਼ਵਰੇ ਲਈ ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਰੋਕਣ ਦਾ ਫ਼ੈਸਲਾ ਕੀਤਾ ਹੈ। ਇਸ ਮਿਆਦ ਦੌਰਾਨ ਮੌਜੂਦਾ ਸਥਿਤੀ ਬਰਕਰਾਰ ਰਹੇਗੀ ਅਤੇ ਮੌਜੂਦਾ ਨਾਂਦੇੜ ਸਿੱਖ ਗੁਰਦੁਾਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਬੋਰਡ ਐਕਟ 1956 ਪ੍ਰਭਾਵੀ ਰਹੇਗਾ।''

PunjabKesari

ਇਹ ਵੀ ਪੜ੍ਹੋ : ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, 'ਨਾਂਦੇੜ ਗੁਰਦੁਆਰਾ ਕਮੇਟੀ 'ਚ ਸਿਰਫ਼ ਸਿੱਖ ਹੀ ਹੋਣਗੇ ਸ਼ਾਮਲ'

ਉੱਥੇ ਹੀ ਮਹਾਰਾਸ਼ਟਰ ਸਰਕਾਰ ਨੇ 10 ਫਰਵਰੀ ਯਾਨੀ ਸ਼ੁੱਕਰਵਾਰ ਨੂੰ ਕਿਹਾ ਕਿ ਨਾਂਦੇੜ ਗੁਰਦੁਆਰਾ ਕਮੇਟੀ 'ਚ ਸਿਰਫ਼ ਸਿੱਖ ਹੀ ਸ਼ਾਮਲ ਹੋਣਗੇ। ਕੋਈ ਵੀ ਗੈਰ-ਸਿੱਖ ਇਸ ਗੁਰਦੁਆਰਾ ਕਮੇਟੀ ਦਾ ਮੈਂਬਰ ਨਹੀਂ ਹੋਵੇਗਾ। ਦੱਸਣਯੋਗ ਹੈ ਕਿ ਨਾਂਦੇੜ 'ਚ ਤਖ਼ਤ ਹਜ਼ੂਰ ਸਾਹਿਬ ਸਿੱਖਾਂ ਦੇ 5 ਤਖ਼ਤਾਂ 'ਚੋਂ ਇਕ ਹੈ ਅਤੇ ਸਿੱਖਾਂ ਦੇ 10ਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਜੁੜੇ ਹੋਣ ਕਾਰਨ ਇਸ ਦਾ ਬਹੁਤ ਇਤਿਹਾਸਕ ਮਹੱਤਵ ਹੈ। ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ਾਰ ਅਚਲਨਗਰ ਸਾਹਿਬ ਐਕਟ 1956 ਐਕਟ ਅਨੁਸਾਰ, ਗੁਰਦੁਆਰਾ ਸੱਚਖੰਡ ਬੋਰਡ, ਨਾਂਦੇੜ ਤਖ਼ਤ ਹਜ਼ੂਰ ਸਾਹਿਬ ਦੇ ਪ੍ਰਬੰਧਨ ਦੀ ਦੇਖਭਾਲ ਕਰਦਾ ਹੈ। ਇਸ ਦਾ ਸਾਲਾਨਾ ਬਜਟ ਕਰੀਬ 100 ਕਰੋੜ ਰੁਪਏ ਅਤੇ ਜਾਇਦਾਦ ਕਰੋੜਾਂ ਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News