PM ਕਿਸਾਨ ਯੋਜਨਾ ਤੋਂ ਇਲਾਵਾ ਕਿਸਾਨਾਂ ਨੂੰ ਮਿਲਣਗੇ 6 ਹਜ਼ਾਰ ਰੁਪਏ, ਸਿੱਧੇ ਖਾਤੇ 'ਚ ਹੋਣਗੇ ਟਰਾਂਸਫਰ
Wednesday, May 31, 2023 - 03:36 PM (IST)
ਮੁੰਬਈ- ਮਹਾਰਾਸ਼ਟਰ ਸਰਕਾਰ ਪ੍ਰਦੇਸ਼ ਦੇ ਇਕ ਕਰੋੜ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦੇਵੇਗੀ। ਇਸ ਲਈ ਇਕ ਨਵੀਂ ਵਿੱਤੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 'ਨਮੋ ਸ਼ੇਤਕਰੀ ਮਹਾਸਨਮਾਨ ਯੋਜਨਾ' ਨੂੰ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਪ੍ਰਧਾਨਗੀ 'ਚ ਹੋਈ ਬੈਠਕ 'ਚ ਮਨਜ਼ੂਰੀ ਦਿੱਤੀ ਗਈ।
ਇਹ ਵੀ ਪੜ੍ਹੋ- ਸਾਕਸ਼ੀ ਕਤਲਕਾਂਡ: ਪੀੜਤ ਪਰਿਵਾਰ ਨੂੰ ਮਿਲੇ ਹੰਸ ਰਾਜ ਹੰਸ, ਕਿਹਾ- ਮੁਲਜ਼ਮ ਨੂੰ ਫਾਂਸੀ ਹੋਣੀ ਚਾਹੀਦੀ ਹੈ
ਪੀ. ਐੱਮ. ਕਿਸਾਨ ਯੋਜਨਾ ਤੋਂ ਇਲਾਵਾ ਹੋਵੇਗੀ ਇਹ ਰਕਮ
ਬੈਠਕ ਮਗਰੋਂ ਸ਼ਿੰਦੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਰਾਸ਼ੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕੇਂਦਰ ਤੋਂ ਮਿਲਣ ਵਾਲੇ 6 ਹਜ਼ਾਰ ਰੁਪਏ ਤੋਂ ਇਲਾਵਾ ਹੋਵੇਗੀ।
ਇਕ ਕਰੋੜ ਤੋਂ ਵਧੇਰੇ ਕਿਸਾਨਾਂ ਨੂੰ ਹੋਵੇਗਾ ਫਾਇਦਾ
ਓਧਰ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਇਕ ਕਰੋੜ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ। ਫੜਨਵੀਸ ਸੂਬੇ ਦੇ ਵਿੱਤ ਮੰਤਰੀ ਵੀ ਹਨ। ਉਨ੍ਹਾਂ ਨੇ ਮਾਰਚ ਵਿਚ ਵਿਧਾਨ ਸਭਾ 'ਚ ਪੇਸ਼ 2023-24 ਦੇ ਬਜਟ 'ਚ ਇਸ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ਸਾਕਸ਼ੀ ਕਤਲਕਾਂਡ: ਹਿੰਦੂ ਬਣ ਕੇ ਕੀਤਾ ਪਿਆਰ, ਠੁਕਰਾਉਣ ’ਤੇ ਦਿੱਤਾ ਮਾਰ
ਕਿਸਾਨਾਂ ਦੇ ਖਾਤੇ ਵਿਚ ਸਿੱਧੇ ਟਰਾਂਸਫਰ ਕੀਤਾ ਜਾਵੇਗਾ ਪੈਸਾ
ਇਹ ਪੈਸਾ ਕਿਸਾਨਾਂ ਦੇ ਖਾਤਿਆਂ 'ਚ 2000 ਰੁਪਏ ਦੀਆਂ ਤਿੰਨ ਕਿਸ਼ਤਾਂ 'ਚ ਅਪ੍ਰੈਲ ਤੋਂ ਜੁਲਾਈ, ਅਗਸਤ ਤੋਂ ਨਵੰਬਰ ਅਤੇ ਦਸੰਬਰ ਤੋਂ ਮਾਰਚ ਦੌਰਾਨ ਪਾਈ ਜਾਵੇਗੀ। ਕੈਬਨਿਟ ਨੇ ਇਕ ਹੋਰ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਦੇ ਤਹਿਤ ਕਿਸਾਨ ਸਿਰਫ ਇਕ ਰੁਪਏ ਦੇ ਪ੍ਰੀਮੀਅਰ ਦਾ ਭੁਗਤਾਨ ਕਰ ਕੇ ਫ਼ਸਲ ਬੀਮਾ ਲੈ ਸਕਣਗੇ। ਬਾਕੀ ਰਾਸ਼ੀ ਦਾ ਬੋਝ ਸਰਕਾਰ ਚੁੱਕੇਗੀ।
ਇਹ ਵੀ ਪੜ੍ਹੋ- ਦਿੱਲੀ 'ਚ ਨਾਬਾਲਗ ਕੁੜੀ ਦਾ ਕਤਲ ਮਾਮਲਾ: ਮੁਲਜ਼ਮ ਸਾਹਿਲ ਨੂੰ ਲੈ ਕੇ ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ
ਕੇਂਦਰ ਸਰਕਾਰ ਦੀ ਤਰਜ਼ 'ਤੇ ਦਿੱਤੇ ਜਾਣਗੇ ਕਿਸਾਨਾਂ ਨੂੰ ਰੁਪਏ
ਕੇਂਦਰ ਸਰਕਾਰ ਦੀ ਯੋਜਨਾ ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਹੈ। ਇਸ ਯੋਜਨਾ ਵਿਚ ਵੀ ਦੇਸ਼ ਭਰ ਦੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਕੇਂਦਰ ਸਰਕਾਰ ਵਲੋਂ ਦਿੱਤੇ ਜਾਂਦੇ ਹਨ। ਇਹ ਤਿੰਨ ਬਰਾਬਰ ਕਿਸ਼ਤਾਂ ਵਿਚ ਟਰਾਂਸਫਰ ਕੀਤੀ ਜਾਂਦੀ ਹੈ। ਹਰ ਚਾਰ ਮਹੀਨੇ ਮਗਰੋਂ 2000 ਰੁਪਏ ਦਿੱਤੇ ਜਾਂਦੇ ਹਨ। ਕੇਂਦਰ ਦੀ ਇਸ ਯੋਜਨਾ ਵਿਚ ਹੁਣ ਤੱਕ 13 ਕਿਸ਼ਤਾਂ ਟਰਾਂਸਫਰ ਕੀਤੀਆਂ ਗਈਆਂ ਹਨ।