ਮਹਾਰਾਸ਼ਟਰ: ਰਾਜਪਾਲ ਨੇ ਊਧਵ ਮੰਤਰੀ ਮੰਡਲ ''ਚ ਵਿਭਾਗਾਂ ਦੀ ਵੰਡ ਨੂੰ ਦਿੱਤੀ ਮਨਜ਼ੂਰੀ

Sunday, Jan 05, 2020 - 10:06 AM (IST)

ਮਹਾਰਾਸ਼ਟਰ: ਰਾਜਪਾਲ ਨੇ ਊਧਵ ਮੰਤਰੀ ਮੰਡਲ ''ਚ ਵਿਭਾਗਾਂ ਦੀ ਵੰਡ ਨੂੰ ਦਿੱਤੀ ਮਨਜ਼ੂਰੀ

ਮੁੰਬਈ—ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਮੁੱਖ ਮੰਤਰੀ ਊਧਵ ਠਾਕਰੇ ਵੱਲੋਂ ਪ੍ਰਸਤਾਵਿਤ ਵਿਭਾਗਾਂ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜਭਵਨ ਦੇ ਬੁਲਾਰੇ ਨੇ ਅੱਜ ਭਾਵ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਰਾਕਾਂਪਾ ਦੀ ਸੂਬਾ ਇਕਾਈ ਦੇ ਮੁਖੀ ਜਯੰਤ ਪਾਟਿਲ ਨੇ ਪਹਿਲਾਂ ਕਿਹਾ ਸੀ ਕਿ ਮੰਤਰੀਆਂ ਨੂੰ ਵੰਡੇ ਗਏ ਵਿਭਾਗਾਂ ਦੀ ਲਿਸਟ ਰਾਜਪਾਲ ਨੂੰ ਸ਼ਨੀਵਾਰ ਸ਼ਾਮ ਨੂੰ ਸੌਂਪ ਦਿੱਤੀ ਗਈ। ਰਾਜਭਵਨ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਰਾਜਪਾਲ ਨੇ ਵਿਭਾਗਾਂ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਬੇ 'ਚ ਵਿਰੋਧੀ ਧਿਰ ਭਾਜਪਾ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਸੱਤਾ 'ਚ ਹੋਣ ਦੇ ਬਾਵਜੂਦ ਵਿਭਾਗਾਂ ਦੀ ਵੰਡ 'ਚ ਦੇਰੀ ਲਈ ਮਹਾਰਾਸ਼ਟਰ ਵਿਕਾਸ ਗਠਜੋੜ ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ।

PunjabKesari

ਦੱਸਣਯੋਗ ਹੈ ਕਿ ਸ਼ਿਵਸੈਨਾ, ਰਾਕਾਂਪਾ ਅਤੇ ਕਾਂਗਰਸ ਦੇ ਦੋ-ਦੋ ਮੈਂਬਰਾਂ ਨਾਲ ਮੁੱਖ ਮੰਤਰੀ ਊਧਵ ਠਾਕਰੇ ਨੇ 28 ਨਵੰਬਰ ਨੂੰ ਸਹੁੰ ਚੁੱਕੀ ਸੀ। ਇਸ ਤੋਂ ਬਾਅਦ 30 ਦਸੰਬਰ ਨੂੰ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਸੀ।


author

Iqbalkaur

Content Editor

Related News