ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ’ਚ ਕਿਹਾ, IPS ਅਧਿਕਾਰੀ ਪਰਮਬੀਰ ਦਾ ਪਤਾ ਨਹੀਂ ਲੱਗ ਰਿਹਾ

10/21/2021 3:48:23 AM

ਮੁੰਬਈ – ਮਹਾਰਾਸ਼ਟਰ ਸਰਕਾਰ ਨੇ ਬੁੱਧਵਾਰ ਬਾਂਬੇ ਹਾਈ ਕੋਰਟ ਨੂੰ ਕਿਹਾ ਕਿ ਮੁੰਬਈ ਦੇ ਸਾਬਕਾ ਪੁਲਸ ਕਮਿਸ਼ਨਰ ਪਰਮਬੀਰ ਸਿੰਘ ਦਾ ਪਤਾ ਨਹੀਂ ਲੱਗ ਰਿਹਾ। ਇਸ ਲਈ ਉਹ ਆਪਣੇ ਭਰੋਸੇ ’ਤੇ ਕਾਇਮ ਨਹੀਂ ਰਹਿਣਾ ਚਾਹੁੰਦੀ ਕਿ ਤੰਗ-ਪਰੇਸ਼ਾਨ ਕਰਨ ਵਾਲੇ ਕਾਨੂੰਨ ਸਬੰਧੀ ਇਕ ਮਾਮਲੇ ’ਚ ਉਨ੍ਹਾਂ ਵਿਰੁੱਧ ਕੋਈ ਸਜ਼ਾਯੋਗ ਕਾਰਵਾਈ ਜਿਵੇਂ ਗ੍ਰਿਫਤਾਰੀ ਆਦਿ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਦਿਵਾਲੀ ਤੋਂ ਪਹਿਲਾਂ ਅਹਿਮਦਾਬਾਦ 'ਚ ਅੱਤਵਾਦੀ ਹਮਲੇ ਦਾ ਅਲਰਟ

ਸੂਬਾ ਸਰਕਾਰ ਵਲੋਂ ਪੇਸ਼ ਸੀਨੀਅਰ ਵਕੀਲ ਡੇਰੀਅਸ ਖੰਬਾਟਾ ਨੇ ਮਾਣਯੋਗ ਜੱਜ ਨਿਤਿਨ ਜਾਮਦਾਰ ਤੇ ਜਸਟਿਸ ਸਾਰੰਗ ਕੋਤਵਾਲ ’ਤੇ ਆਧਾਰਤ ਬੈਂਚ ਨੂੰ ਕਿਹਾ ਕਿ ਹੁਣ ਹਾਲਾਤ ਬਦਲ ਗਏ ਹਨ। ਹਾਈ ਕੋਰਟ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਪੁਲਸ ਮੁਖੀ ਭੀਮਰਾਓ ਦੀ ਇਕ ਸ਼ਿਕਾਇਤ ’ਤੇ ਉਨ੍ਹਾਂ ਵਿਰੁੱਧ ਅਨੁਸੂਚਿਤ ਜਾਤੀ ਤੇ ਜਨਜਾਤੀ (ਅੱਤਿਆਚਾਰ-ਰੋਕੂ) ਕਾਨੂੰਨ ਅਤੇ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਨ ਦੀ ਬੇਨਤੀ ਕੀਤੀ ਗਈ ਸੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


Inder Prajapati

Content Editor

Related News