ਮਹਾਰਾਸ਼ਟਰ ਹਸਪਤਾਲ ਅੱਗ ਹਾਦਸਾ: ਮਿ੍ਰਤਕਾਂ ਦੇ ਪਰਿਵਾਰਾਂ ਦੇ ਬੋਲ- ‘ਆਖ਼ਰੀ ਵਾਰ ਵੇਖਣਾ ਵੀ ਨਾ ਹੋਇਆ ਨਸੀਬ’
Sunday, Nov 07, 2021 - 03:18 PM (IST)
ਪੁਣੇ (ਭਾਸ਼ਾ)— ਮਹਾਰਾਸ਼ਟਰ ਦੇ ਅਹਿਮਦਨਗਰ ਦੇ ਸਿਵਲ ਹਸਪਤਾਲ ’ਚ ਲੱਗੀ ਅੱਗ ’ਚ ਮਾਰੇ ਗਏ 11 ਮਰੀਜ਼ਾਂ ਦੇ ਪਰਿਵਾਰਕ ਮੈਂਬਰ ਸਦਮੇ ’ਚ ਹਨ। ਉਹ ਅਜੇ ਤੱਕ ਇਸ ਸੱਚਾਈ ਨੂੰ ਸਵੀਕਾਰ ਨਹੀਂ ਕਰ ਰਹੇ ਕਿ ਜਿਨ੍ਹਾਂ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਾਉਣ ਲਈ ਉਨ੍ਹਾਂ ਨੇ ਹਸਪਤਾਲ ’ਚ ਮਰੀਜ਼ਾਂ ਨੂੰ ਦਾਖ਼ਲ ਕਰਵਾਇਆ ਸੀ, ਉਹ ਕਦੇ ਘਰ ਨਹੀਂ ਪਰਤਣਗੇ। ਉਨ੍ਹਾਂ ’ਚੋਂ ਕੁਝ ਆਪਣੇ ਆਪ ਨੂੰ ਸੰਭਾਲ ਨਹੀਂ ਪਾ ਰਹੇ ਹਨ ਕਿਉਂਕਿ ਕੋਵਿਡ-19 ਸਬੰਧੀ ਪ੍ਰੋਟੋਕਾਲ ਕਾਰਨ ਉਹ ਆਪਣੇ ਮਿ੍ਰਤਕ ਪਰਿਵਾਰਕ ਮੈਂਬਰਾਂ ਨੂੰ ਆਖਰੀ ਵਾਰ ਵੇਖ ਵੀ ਨਹੀਂ ਸਕੇ। ਹਸਪਤਾਲ ਪ੍ਰਸ਼ਾਸਨ ਨੇ ਸ਼ਨੀਵਾਰ ਦੇਰ ਰਾਤ ਜਦੋਂ ਉਨ੍ਹਾਂ ਨੂੰ ਲਾਸ਼ਾਂ ਸੌਂਪੀਆਂ ਤਾਂ ਉਨ੍ਹਾਂ ਨੇ ਭਾਰੀ ਮਨ ਨਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਅੰਤਿਮ ਵਿਦਾਈ ਦਿੱਤੀ।
ਇਹ ਵੀ ਪੜ੍ਹੋ : ਮਹਾਰਾਸ਼ਟਰ: ਸਿਵਲ ਹਸਪਤਾਲ ਦੇ ICU ’ਚ ਲੱਗੀ ਭਿਆਨਕ ਅੱਗ, 10 ਮਰੀਜ਼ਾਂ ਦੀ ਮੌਤ
ਮਹਾਰਾਸ਼ਟਰ ਦੇ ਅਹਿਮਦਨਗਰ ਵਿਚ ਸ਼ਨੀਵਾਰ ਨੂੰ ਇਕ ਸਰਕਾਰੀ ਹਸਪਤਾਲ ਦੇ ਆਈ. ਸੀ. ਯੂ. ’ਚ ਭਿਆਨਕ ਅੱਗ ਲੱਗਣ ਨਾਲ 11 ਕੋਵਿਡ ਮਰੀਜ਼ਾਂ ਦੀ ਮੌਤ ਹੋ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਆਈ. ਸੀ. ਯੂ. ’ਚ ਸਵੇਰੇ ਕਰੀਬ 11 ਵਜੇ ਅੱਗ ਲੱਗੀ, ਜਿੱਥੇ ਕੋਵਿਡ-19 ਦੇ 17 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ’ਚੋਂ ਕਈ ਸੀਨੀਅਰ ਨਾਗਰਿਕ ਸਨ ਅਤੇ ਕੁਝ ਵੈਂਟੀਲੇਟਰ ਜਾਂ ਆਕਸੀਜਨ ’ਤੇ ਸਨ। ਪੁਣੇ ਤੋਂ ਅਹਿਮਦਨਗਰ ਕਰੀਬ 120 ਕਿਲੋਮੀਟਰ ਦੂਰ ਹੈ।
ਇਹ ਵੀ ਪੜ੍ਹੋ : ਪ੍ਰਦੂਸ਼ਣ ਨੇ ਘੇਰੀ ਦਿੱਲੀ; ਜ਼ਹਿਰੀਲੀ ਹੋਈ ਆਬੋ-ਹਵਾ, ਪਿਛਲੇ 5 ਸਾਲਾਂ ਦਾ ਟੁੱਟਿਆ ਰਿਕਾਰਡ
ਹਸਪਤਾਲ ਪ੍ਰਸ਼ਾਸਨ ਨੇ ਦੇਰ ਸ਼ਾਮ ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆਂ, ਜਿਨ੍ਹਾਂ ਨੇ ਜ਼ਿਲ੍ਹੇ ਦੇ ਅਹਿਮਦਨਗਰ ਸ਼ਹਿਰ ਅਤੇ ਗੁਆਂਢੀ ਨੇਵਾਸਾ ਤਹਿਸੀਲ ਦੇ ਸ਼ਮਸ਼ਾਨਘਾਟਾਂ ’ਚ ਆਪਣੇ ਰਿਸ਼ਤੇਦਾਰਾਂ ਦੇ ਅੰਤਿਮ ਸੰਸਕਾਰ ਕੀਤੇ। ਇਸ ਘਟਨਾ ’ਚ ਆਪਣੇ ਪਿਤਾ ਨੂੰ ਗੁਆਉਣ ਵਾਲੇ ਭਗਵਾਨ ਪਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਪਰਨੇਰ ਤਹਿਸੀਲ ਦੇ ਆਪਣੇ ਜੱਦੀ ਪਿੰਡ ਦੀ ਬਜਾਏ ਅਹਿਮਦਨਗਰ ਜ਼ਿਲ੍ਹੇ ਵਿਚ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਕਰਨਾ ਪਿਆ। ਉਨ੍ਹਾਂ ਨੇ ਦੁੱਖ ਜਤਾਇਆ ਕਿ ਹੋਰ ਰਿਸ਼ਤੇਦਾਰ ਅੰਤਿਮ ਸੰਸਕਾਰ ਵਿਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਮੇਰੇ ਪਿਤਾ ਦੀ ਦੁਖ਼ਦ ਮੌਤ ਹੋਈ ਹੈ।
ਇਹ ਵੀ ਪੜ੍ਹੋ : ਖੱਟੜ ਸਰਕਾਰ ਦਾ ਨੌਜਵਾਨਾਂ ਨੂੰ ਤੋਹਫ਼ਾ, ਨਿੱਜੀ ਖੇਤਰ ’ਚ ਹਰਿਆਣਾ ਵਾਸੀਆਂ ਨੂੰ ਮਿਲੇਗਾ 75 ਫ਼ੀਸਦੀ ਰਿਜ਼ਰਵੇਸ਼ਨ