ਨਾਸਿਕ : ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, ਸਪਲਾਈ ਰੁਕਣ ਨਾਲ 22 ਮਰੀਜ਼ਾਂ ਦੀ ਮੌਤ

Wednesday, Apr 21, 2021 - 03:23 PM (IST)

ਨਾਸਿਕ : ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, ਸਪਲਾਈ ਰੁਕਣ ਨਾਲ 22 ਮਰੀਜ਼ਾਂ ਦੀ ਮੌਤ

ਨਾਸਿਕ- ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਜਾਰੀ ਹੈ। ਹਰ ਦਿਨ ਕੋਰੋਨਾ ਦੇ ਰਿਕਾਰਡ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਦੇਸ਼ ਭਰ ਤੋਂ ਆਕਸੀਜਨ ਦੀ ਕਿੱਲਤ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਵਿਚ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬੇ ਮਹਾਰਾਸ਼ਟਰ ਦੇ ਨਾਸਿਕ ਦੇ ਜ਼ਾਕਿਰ ਹੁਸੈਨ ਹਸਪਤਾਲ 'ਚ ਆਕਸੀਜਨ ਟੈਂਕਰ ਲੀਕ ਹੋ ਗਿਆ। ਜਿਸ ਤੋਂ ਬਾਅਦ ਭੱਜ-ਦੌੜ ਪੈ ਗਈ। ਇਸ ਦਰਦਨਾਕ ਹਾਦਸੇ 'ਚ 22 ਮਰੀਜ਼ਾਂ ਦੀ ਮੌਤ ਹੋ ਗਈ ਹੈ।

 

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਲੀਕੇਜ ਕਾਰਨ ਆਕਸੀਜਨ ਦੀ ਸਪਲਾਈ ਠੱਪ ਹੋ ਗਈ ਸੀ, ਜਿਸ ਕਾਰਨ ਵੈਂਟੀਲੇਟਰ 'ਤੇ ਮੌਜੂਦ ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਪ੍ਰਸ਼ਾਸਨ ਵਲੋਂ ਲੀਕੇਜ ਦੀ ਜਾਂਚ ਬੈਠਾਈ ਜਾ ਰਹੀ ਹੈ। ਜਿਸ ਸਮੇਂ ਇਹ ਹਾਦਸਾ ਹੋਇਆ, ਉਦੋਂ ਹਸਪਤਾਲ 'ਚ 171 ਮਰੀਜ਼ ਸਨ। ਆਕਸੀਜਨ ਲੀਕ ਹੋਣ ਦੀ ਘਟਨਾ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਨੂੰ ਦੂਜੇ ਹਸਪਤਾਲ 'ਚ ਸ਼ਿਫਟ ਕੀਤਾ ਜਾ ਰਿਹਾ ਹੈ। ਹਾਲਾਤ ਨੂੰ ਲੈ ਕੇ ਸੂਬੇ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਦਾ ਕਹਿਣਾ ਹੈ ਕਿ ਲੀਕੇਜ ਨੂੰ ਕੰਟਰੋਲ ਕਰ ਲਿਆ ਗਿਆ। 

ਦੱਸਣਯੋਗ ਹੈ ਕਿ ਦੇਸ਼ 'ਚ ਇਸ ਸਮੇਂ ਆਕਸੀਜਨ ਦੀ ਭਾਰੀ ਕਿੱਲਤ ਚੱਲ ਰਹੀ ਹੈ। ਅਚਾਨਕ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋਣ ਕਾਰਨ ਹਸਪਤਾਲਾਂ 'ਚ ਆਕਸੀਜਨ ਦੀ ਘਾਟ ਹੈ। ਕਈ ਸੂਬਿਆਂ 'ਚ ਆਕਸੀਜਨ ਕਾਫ਼ੀ ਮੁਸ਼ਕਲ ਨਾਲ ਮਿਲ ਰਹੀ ਹੈ, ਜਿਸ 'ਚ ਮਹਾਰਾਸ਼ਟਰ ਦਾ ਨਾਮ ਵੀ ਸ਼ਾਮਲ ਹੈ।


author

DIsha

Content Editor

Related News