ਮਹਾਰਾਸ਼ਟਰ ਦੇ ਵਿਧਾਇਕਾਂ ਦੀ ਤਨਖਾਹ ’ਚ 60 ਫੀਸਦੀ ਹੋਵੇਗੀ ਕਟੌਤੀ

03/31/2020 7:56:45 PM

ਮੁੰਬਈ- ਮਹਾਰਾਸ਼ਟਰ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਕਾਰਣ ਅਰਥਵਿਵਸਥਾ ਦੇ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਸਮੇਤ ਸੂਬੇ ’ਚ ਵਿਧਾਇਕਾਂ ਦੀ ਇਸ ਮਹੀਨੇ ਦੀ ਤਨਖਾਹ ’ਚ 60 ਫੀਸਦੀ ਦੀ ਕਟੌਤੀ ਕੀਤੀ ਜਾਵੇਗੀ, ਨਾਲ ਹੀ ਸੂਬੇ ਦੇ ਕਰਮਚਾਰੀਆਂ ਦੀ ਤਨਖਾਹ ’ਚ ਕਟੌਤੀ ਕੀਤੀ ਜਾ ਰਹੀ ਹੈ। ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਕਿਹਾ ਕਿ ਮੁੱਖ ਮੰਤਰੀ ਊਧਵ ਠਾਕਰੇ ਅਤੇ ਕਰਮਚਾਰੀਆਂ ਨੇ ਵੱਖ-ਵੱਖ ਯੂਨੀਅਨਾਂ ਨਾਲ ਵਿਚਾਰ-ਚਰਚਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੇਣੀ-1 ਅਤੇ ਸ਼੍ਰੇਣੀ-2 ਦੇ ਕਰਮਚਾਰੀ ਦੀ 50 ਫੀਸਦੀ, ਜਦਕਿ ਸ਼੍ਰੇਣੀ-3 ਦੇ ਕਰਮਚਾਰੀ ਦੀ ਤਨਖਾਹ ’ਚ 25 ਫੀਸਦੀ ਦੀ ਕਟੌਤੀ ਹੋਵੇਗੀ। ਇਸੇ ਤਰ੍ਹਾਂ ਤੇਲੰਗਾਨਾ ਸਰਕਾਰ ਨੇ ਵੀ ਆਪਣੇ ਸਰਕਾਰੀ ਕਰਮਚਾਰੀਆਂ ਅਤੇ ਸਿਆਸੀ ਲੀਡਰਾਂ ਦੀ ਮਾਰਚ ਮਹੀਨੇ ਦੀ ਤਨਖਾਹ ’ਚੋਂ 10 ਤੋਂ ਲੈ ਕੇ 75 ਫੀਸਦੀ ਤਨਖਾਹ ਦੀ ਕਟੌਤੀ ਲੈਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਵ ਦੀ ਅਗਵਾਈ ’ਚ ਦੇਰ ਸ਼ਾਮ ਹੋਈ ਉੱਚ ਪੱਧਰੀ ਬੈਠਕ ’ਚ ਇਹ ਫੈਸਲਾ ਲਿਆ ਗਿਆ ਹੈ।


Gurdeep Singh

Content Editor

Related News