ਨਾਬਾਲਗ ਸਿੱਖ ਕੁੜੀ ਨਾਲ ਛੇੜਛਾੜ ਕਰਨ ਵਾਲੇ DIG ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਸਿਰਸਾ

12/25/2019 11:34:54 AM

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮਹਾਰਾਸ਼ਟਰ ਵਿਚ ਸਿੱਖ ਘੱਟ ਗਿਣਤੀ ਦੀ ਨਾਬਾਲਗ ਕੁੜੀ ਨਾਲ ਛੇੜਛਾੜ ਕਰਨ ਤੇ ਉਸ ਦਾ ਪਿੱਛਾ ਕਰਨ ਵਾਲੇ ਡੀ. ਆਈ. ਜੀ. ਨਿਸ਼ੀਕਾਂਤ ਮੋਰੇ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸਿਰਸਾ ਨੇ ਕਿਹਾ ਕਿ ਮਹਾਰਾਸ਼ਟਰ ਵਿਚ ਘੱਟ ਗਿਣਤੀ ਸਿੱਖ ਤਸ਼ੱਦਦ ਦਾ ਸਾਹਮਣਾ ਕਰ ਰਹੇ ਹਨ। ਮੌਜੂਦਾ ਕੇਸ ਬਾਰੇ ਕੌਮੀ ਅਖਬਾਰਾਂ ਵਿਚ ਵੀ ਵੱਡੀਆਂ-ਵੱਡੀਆਂ ਖਬਰਾਂ ਛਪੀਆਂ ਹਨ ਪਰ ਹੈਰਾਨੀ ਵਾਲੀ ਗੱਲ ਹੈ ਕਿ 6 ਮਹੀਨੇ ਬੀਤਣ ਮਗਰੋਂ ਵੀ ਇਸ ਮਾਮਲੇ ਵਿਚ ਡੀ. ਆਈ. ਜੀ. ਮੋਰੇ ਖਿਲਾਫ ਕੋਈ ਕਾਰਵਾਈ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੂੰ ਫਿਰ ਤੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਕਿਉਂਕਿ ਮੋਰੇ ਕੁੜੀ ਦਾ ਪਿੱਛਾ ਕਰ ਰਹੇ ਹਨ ਅਤੇ ਸਾਰੇ ਪਰਿਵਾਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁੜੀ ਦੇ ਪਿਤਾ ਨੇ ਖਰਗੜ ਪੁਲਸ ਥਾਣਾ ਨਵੀਂ ਮੁੰਬਈ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਉਕਤ ਅਫਸਰ ਖਿਲਾਫ ਤੁਰੰਤ ਕਾਰਵਾਈ ਕਰੇ।

DIsha

This news is Content Editor DIsha