ਮਹਾਰਾਸ਼ਟਰ ਦੇ ਵਿਧਾਇਕ ਅਤੇ ਸ਼ਿਵ ਸੈਨਾ ਆਗੂ ਦਾ ਦਿਲ ਦਾ ਦੌਰਾ ਪੈਣ ਨਾਲ ਦੁਬਈ ’ਚ ਦਿਹਾਂਤ

Thursday, May 12, 2022 - 10:33 AM (IST)

ਮਹਾਰਾਸ਼ਟਰ ਦੇ ਵਿਧਾਇਕ ਅਤੇ ਸ਼ਿਵ ਸੈਨਾ ਆਗੂ ਦਾ ਦਿਲ ਦਾ ਦੌਰਾ ਪੈਣ ਨਾਲ ਦੁਬਈ ’ਚ ਦਿਹਾਂਤ

ਮੁੰਬਈ (ਭਾਸ਼ਾ)– ਸ਼ਿਵ ਸੈਨਾ ਆਗੂ ਅਤੇ ਮਹਾਰਾਸ਼ਟਰ ਦੇ ਵਿਧਾਇਕ ਰਮੇਸ਼ ਲਟਕੇ ਦਾ ਦੁਬਈ ’ਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਹ 52 ਸਾਲ ਦੇ ਸਨ। ਪਾਰਟੀ ਦੇ ਇਕ ਅਹੁਦਾ ਅਧਿਕਾਰੀ ਨੇ ਕਿਹਾ, ‘‘ਲਟਕੇ ਦਾ ਦੁਬਈ ’ਚ ਬੁੱਧਵਾਰ ਨੂੰ ਦਿਹਾਂਤ ਹੋ ਗਿਆ, ਜਿੱਥੇ ਉਹ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾਉਣ ਗਏ ਸਨ।’’

ਰਮੇਸ਼ ਲਟਕੇ ਮੁੰਬਈ ਸ਼ਹਿਰ ਦੇ ਅੰਧੇਰੀ ਈਸਟ ਵਿਧਾਨ ਸਭਾ ਖੇਤਰ ਤੋਂ ਦੋ ਵਾਰ ਵਿਧਾਇਕ ਰਹੇ। ਅਹੁਦਾ ਅਧਿਕਾਰੀ ਨੇ ਕਿਹਾ, ‘‘ਅਸੀਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਲੈ ਕੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੂੰ ਸੂਚਿਤ ਕਰ ਦਿੱਤਾ ਹੈ। ਸਾਨੂੰ ਉਮੀਦ ਹੈ ਕਿ ਲਾਸ਼ ਨੂੰ ਵੀਰਵਾਰ ਨੂੰ ਵਾਪਸ ਲਿਆਂਦਾ ਜਾਵੇਗਾ। ਦੱਸ ਦੇਈਏ ਕਿ ਮਹਾਰਾਸ਼ਟਰ ’ਚ ਇਸ ਸਮੇਂ ਸ਼ਿਵ ਸੈਨਾ, ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਕਾਂਗਰਸ ਦੀ ਗਠਜੋੜ ਸਰਕਾਰ ਹੈ। 


author

Tanu

Content Editor

Related News