ਮਹਾਰਾਸ਼ਟਰ : ਨੈਸ਼ਨਲ ਹਾਈਵੇਅ ''ਤੇ ਦਰਦਨਾਕ ਹਾਦਸਾ, 6 ਦੀ ਮੌਤ
Thursday, Sep 12, 2019 - 10:46 AM (IST)

ਪੁਣੇ— ਮਹਾਰਾਸ਼ਟਰ ਦੇ ਪੁਣੇ-ਬੈਂਗਲੁਰੂ ਨੈਸ਼ਨਲ ਹਾਈਵੇਅ 'ਤੇ ਵੀਰਵਾਰ ਸਵੇਰੇ ਬੱਸ ਅਤੇ ਟਰੱਕ ਦਰਮਿਆਨ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ 10 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਣੇ ਡਵੀਜ਼ਨ ਦੇ ਨੈਸ਼ਨਲ ਹਾਈਵੇਅ ਸੁਪਰਡੈਂਟ ਮਿਲਿੰਦ ਮੋਹਿਤੇ ਨੇ ਘਟਨਾ ਦੀ ਜਾਣਕਾਰੀ ਦਿੱਤੀ। ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਮੋਹਿਤੇ ਨੇ ਦੱਸਿਆ ਕਿ ਸਤਾਰਾ ਜ਼ਿਲੇ ਨੇੜੇ ਪੁਣੇ-ਬੈਂਗਲੁਰੂ ਨੈਸ਼ਨਲ ਹਾਈਵੇਅ 'ਤੇ ਬੱਸ ਨੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਗੰਭੀਰ ਰੂਪ ਨਾਲ ਜ਼ਖਮੀ ਇਕ ਵਿਅਕਤੀ ਨੇ ਬਾਅਦ 'ਚ ਦਮ ਤੋੜ ਦਿੱਤਾ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ 'ਚ 10 ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਕਈ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹਨ। ਹਾਦਸੇ ਦੇ ਕਾਰਨਾਂ ਦਾ ਹਾਲੇ ਕੁਝ ਪਤਾ ਨਹੀਂ ਲੱਗਾ ਹੈ।