ਮਹਾਰਾਸ਼ਟਰ ''ਚ ਕੋਰੋਨਾ ਨਾਲ ਪੀੜਤ ਪੁਲਸ ਮੁਲਾਜ਼ਮਾਂ ਦੀ ਗਿਣਤੀ ਵੱਧ ਕੇ 20 ਹਜ਼ਾਰ ਦੇ ਪਾਰ ਹੋਈ

09/17/2020 5:35:09 PM

ਮੁੰਬਈ- ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ 'ਚ ਰਾਜ ਪੁਲਸ ਦੇ ਘੱਟੋ-ਘੱਟ 364 ਪੁਲਸ ਮੁਲਾਜ਼ਮ ਕੋਵਿਡ-19 ਨਾਲ ਪੀੜਤ ਪਾਏ ਗਏ ਅਤੇ 4 ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਸੂਬੇ 'ਚ ਹੁਣ ਤੱਕ ਪੁਲਸ ਦੇ 2,218 ਅਧਿਕਾਰੀਆਂ ਸਮੇਤ 20,367 ਮੁਲਾਜ਼ਮ ਕੋਵਿਡ-19 ਨਾਲ ਪੀੜਤ ਹੋ ਚੁਕੇ ਹਨ, ਜਦੋਂ ਕਿ 208 ਦੀ ਇਨਫੈਕਸ਼ਨ ਨਾਲ ਮੌਤ ਹੋਈ ਹੈ। ਇਨਫੈਕਸ਼ਨ ਨਾਲ ਜਾਨ ਗਵਾਉਣ ਵਾਲੇ ਪੁਲਸ ਮੁਲਾਜ਼ਮਾਂ 'ਚ 21 ਅਧਿਕਾਰੀ ਸ਼ਾਮਲ ਹਨ।

ਅਧਿਕਾਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਰਾਜ ਪੁਲਸ ਫੋਰਸ ਦੇ 3,796 ਪੀੜਤ ਮੁਲਾਜ਼ਮਾਂ ਦਾ ਇਲਾਜ ਚੱਲ ਰਿਾਹ ਹੈ, ਜਦੋਂ ਕਿ 16,363 ਮੁਲਾਜਮ ਠੀਕ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਰਾਜ ਪੁਲਸ ਨੇ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਲਾਗੂ ਕਰਫਿਊ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਹੁਣ ਤੱਕ 2,57,837 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਸੰਬੰਧ 'ਚ 34,958 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਨਾਲ ਹੀ ਪੁਲਸ ਨੇ ਇਸ ਮਿਆਦ ਦੌਰਾਨ ਵੱਖ-ਵੱਖ ਅਪਰਾਧਾਂ ਲਈ 25 ਕਰੋੜ ਰੁਪਏ ਜੁਰਮਾਨੇ ਦੇ ਤੌਰ 'ਤੇ ਵਸੂਲ ਕੀਤੇ ਹਨ।


DIsha

Content Editor

Related News