ਕਾਂਗਰਸ ਦੇ ਸਾਬਕਾ ਵਿਧਾਇਕ ਸੰਗਰਾਮ ਥੋਪਟੇ ਭਾਜਪਾ ’ਚ ਹੋਣਗੇ ਸ਼ਾਮਲ
Monday, Apr 21, 2025 - 12:46 AM (IST)

ਪੁਣੇ, (ਭਾਸ਼ਾ)- ਮਹਾਰਾਸ਼ਟਰ ਦੇ ਪੁਣੇ ਜ਼ਿਲੇ ਦੇ ਭੋਰ ਹਲਕੇ ਤੋਂ ਕਾਂਗਰਸੀ ਨੇਤਾ ਅਤੇ ਸਾਬਕਾ ਵਿਧਾਇਕ ਸੰਗਰਾਮ ਥੋਪਟੇ ਨੇ ਐਤਵਾਰ ਨੂੰ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਭਾਜਪਾ ’ਚ ਸ਼ਾਮਲ ਹੋਣਗੇ।
ਭੋਰ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਥੋਪਟੇ ਨੇ ਕਿਹਾ ਕਿ ਉਨ੍ਹਾਂ ਦੇ ਸਮਰਥਕ ਮਹਿਸੂਸ ਕਰਦੇ ਹਨ ਕਿ ਸੱਤਾਧਾਰੀ ਪਾਰਟੀ ’ਚ ਸ਼ਾਮਲ ਹੋਣਾ ਹੀ ਹਲਕੇ ’ਚ ਵਿਕਾਸ ਲਿਆਉਣ ਦਾ ਇਕਮਾਤਰ ਬਦਲ ਹੈ। ਉਨ੍ਹਾਂ ਸ਼ਨੀਵਾਰ ਨੂੰ ਸੂਬਾ ਕਾਂਗਰਸ ਪ੍ਰਧਾਨ ਹਰਸ਼ਵਰਧਨ ਸਪਕਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ।