ਫੜਨਵੀਸ ਦੇ ਸਹੁੰ ਚੁੱਕ ਸਮਾਰੋਹ 'ਚ ਚੋਰਾਂ ਨੇ ਕੀਤਾ ਹੱਥ ਸਾਫ਼, 12 ਲੱਖ ਰੁਪਏ ਦੀਆਂ ਚੀਜ਼ਾਂ ਚੋਰੀ
Sunday, Dec 08, 2024 - 04:14 PM (IST)
ਮੁੰਬਈ- ਦੱਖਣੀ ਮੁੰਹਈ ਦੇ ਆਜ਼ਾਦ ਮੈਦਾਨ 'ਚ 5 ਦਸੰਬਰ ਨੂੰ ਆਯੋਜਿਤ ਹੋਈ 'ਮਹਾਯੁਤੀ ਸਰਕਾਰ' ਦੇ ਸਹੁੰ ਚੁੱਕ ਸਮਾਰੋਹ ਦੌਰਾਨ ਕੁੱਲ ਮਿਲਾ ਕੇ 12 ਲੱਖ ਰੁਪਏ ਦੀਆਂ ਚੀਜ਼ਾਂ ਚੋਰੀ ਹੋ ਗਈਆਂ, ਜਿਸ 'ਚ ਸੋਨੇ ਦੀ ਚੇਨ, ਮੋਬਾਈਲ ਫੋਨ ਅਤੇ ਨਕਦੀ ਸ਼ਾਮਲ ਹੈ। ਇਹ ਜਾਣਕਾਰੀ ਪੁਲਸ ਦੇ ਇਕ ਅਧਿਕਾਰੀ ਨੇ ਐਤਵਾਰ ਨੂੰ ਦਿੱਤੀ।
ਇਹ ਵੀ ਪੜ੍ਹੋ- PM ਮੋਦੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਮਿਲੇ ਮੈਸੇਜ ਤੋਂ ਮਚੀ ਤਰਥੱਲੀ
ਓਧਰ ਆਜ਼ਾਦ ਮੈਦਾਨ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਲੋਕਾਂ ਖਿਲਾਫ਼ FIR ਦਰਜ ਕੀਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਆਜ਼ਾਦ ਮੈਦਾਨ ਵਿਚ ਹੋਏ ਵੱਡੇ ਸਮਾਰੋਹ ਵਿਚ ਭਾਜਪਾ ਦੇ ਦਿੱਗਜ਼ ਆਗੂ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ, ਜਦਕਿ ਸ਼ਿਵ ਸੈਨਾ ਦੇ ਏਕਨਾਥ ਸ਼ਿੰਦੇ ਅਤੇ ਰਾਸ਼ਟਰੀ ਕਾਂਗਰਸ ਪਾਰਟੀ (ਰਾਕਾਂਪਾ) ਆਗੂ ਅਜੀਤ ਪਵਾਰ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਇਹ ਵੀ ਪੜ੍ਹੋ- ਵੱਧਣ ਲੱਗੀ ਠੰਡ, 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ ਜਾਰੀ
ਇਸ ਸਮਾਰੋਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਉਦਯੋਗ, ਸਿਨੇਮਾ ਅਤੇ ਰਾਜਨੀਤੀ ਦੀਆਂ ਚੋਟੀ ਦੀਆਂ ਹਸਤੀਆਂ ਮੌਜੂਦ ਸਨ। ਸਮਾਗਮ ਦੀ ਸੁਰੱਖਿਆ ਲਈ ਆਯੋਜਨ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ 40,000 ਤੋਂ ਵੱਧ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ ਸੋਨੇ ਦੀਆਂ ਚੇਨਾਂ, ਮੋਬਾਈਲ ਫੋਨ ਅਤੇ ਪਰਸ ਚੋਰੀ ਕਰਨ ਵਾਲੇ ਚੋਰਾਂ ਨੇ ਗੇਟ ਨੰਬਰ-2 ਤੋਂ ਪ੍ਰੋਗਰਾਮ ਤੋਂ ਬਾਹਰ ਨਿਕਲਣ ਵਾਲੇ ਲੋਕਾਂ ਦਾ ਫਾਇਦਾ ਚੁੱਕਿਆ। ਪੁਲਸ ਸਟੇਸ਼ਨ ਅਤੇ ਕ੍ਰਾਈਮ ਬ੍ਰਾਂਚ ਦਾ ਸਟਾਫ਼ ਮੁਲਜ਼ਮਾਂ ਨੂੰ ਫੜਨ ਲਈ ਕੰਮ ਕਰ ਰਿਹਾ ਹੈ। ਸੀ. ਸੀ. ਟੀ. ਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ- ਵਿਆਹ ਸਮੇਂ ਲਾੜੀ ਦੇ ਪਿਤਾ ਨੇ ਲਾੜੇ ਦੀ ਝੋਲੀ 'ਚ ਪਾਏ 11 ਲੱਖ ਰੁਪਏ ਅਤੇ ਫਿਰ...