ਮਹਾਰਾਸ਼ਟਰ ’ਚ ਕੋਰੋਨਾ ਦਾ ਕਹਿਰ; 52 ਵਿਦਿਆਰਥੀ ਕੋਰੋਨਾ ਪਾਜ਼ੇਟਿਵ, ਸਕੂਲ ਕੀਤਾ ਗਿਆ ਸੀਲ

Sunday, Dec 26, 2021 - 05:59 PM (IST)

ਮਹਾਰਾਸ਼ਟਰ ’ਚ ਕੋਰੋਨਾ ਦਾ ਕਹਿਰ; 52 ਵਿਦਿਆਰਥੀ ਕੋਰੋਨਾ ਪਾਜ਼ੇਟਿਵ, ਸਕੂਲ ਕੀਤਾ ਗਿਆ ਸੀਲ

ਅਹਿਮਦਾਬਾਦ— ਦੁਨੀਆ ਭਰ ’ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਭਾਰਤ ਦੇਓ17 ਸੂਬਿਆਂ ਵਿਚ ਓਮੀਕਰੋਨ ਫੈਲ ਚੁੱਕਾ ਹੈ, ਜਿਸ ’ਚ ਮਹਾਰਾਸ਼ਟਰ ਪਹਿਲੇ ਨੰਬਰ ’ਤੇ ਹੈ। ਮਹਾਰਾਸ਼ਟਰ ਦੇ ਅਹਿਮਦਨਗਰ ’ਚ ਸਥਿਤ ਇਕ ਸਕੂਲ ਦੇ 52 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸਕੂਲ ਨੂੰ ਸੀਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ– ਦੇਸ਼ ’ਚ ਬੀਤੇ 24 ਘੰਟਿਆਂ ’ਚ ਆਏ ਕੋਰੋਨਾ ਦੇ 6,987 ਨਵੇਂ ਮਾਮਲੇ, ਓਮੀਕਰੋਨ ਦੇ ਮਰੀਜ਼ਾਂ ਦੀ ਗਿਣਤੀ 422 ਪੁੱਜੀ

ਦਰਅਸਲ ਅਹਿਮਦਨਗਰ ਦੇ ਟਾਕਲੀ ਢੋਕੇਸ਼ਵਰ ਸਥਿਤ ਜਵਾਹਰ ਨਵੋਦਯ ਸਕੂਲ ’ਚ ਸ਼ੁੱਕਰਵਾਰ ਨੂੰ 19 ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਸ ਤੋਂ ਬਾਅਦ 450 ਬੱਚਿਆਂ ਦੀ ਟੈਸਟਿੰਗ ਕੀਤੀ ਗਈ। ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਹੁਣ ਹੋਰ 33 ਬੱਚੇ ਪਾਜ਼ੇਟਿਵ ਆਏ ਹਨ, ਜਿਨ੍ਹਾਂ ਨੂੰ ਮਿਲਾ ਕੇ ਕੁੱਲ 52 ਬੱਚੇ ਕੋਰੋਨਾ ਤੋਂ ਪੀੜਤ ਹੋ ਗਏ ਹਨ। ਸਕੂਲ ਨੂੰ ਸੀਲ ਕਰ ਦਿੱਤਾ ਗਿਆ ਅਤੇ ਉਸ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਡਾਕਟਰਾਂ ਨੇ 12 ਸਾਲਾ ਬੱਚੇ ਨੂੰ ਬਖ਼ਸ਼ੀ ਨਵੀਂ ਜ਼ਿੰਦਗੀ, 65 ਦਿਨਾਂ ਤੱਕ ਲੜਦਾ ਰਿਹੈ ਜ਼ਿੰਦਗੀ ਅਤੇ ਮੌਤ ਦੀ ਜੰਗ

PunjabKesari

ਦੱਸਣਯੋਗ ਹੈ ਕਿ ਦੇਸ਼ ਭਰ ’ਚ ਓਮੀਕਰੋਨ ਵੇਰੀਐਂਟ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 422 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਮਹਾਰਾਸ਼ਟਰ ’ਚ ਓਮੀਕਰੋਨ ਦੇ ਸਭ ਤੋਂ ਜ਼ਿਆਦਾ 108 ਮਰੀਜ਼ ਰਿਪੋਰਟ ਕੀਤੇ ਗਏ ਹਨ। ਇਨ੍ਹਾਂ ’ਚੋਂ 42 ਇਲਾਜ ਮਗਰੋਂ ਸਿਹਤਮੰਦ ਹੋ ਚੁੱਕੇ ਹਨ। ਦੂਜੇ ਨੰਬਰ ’ਤੇ ਦਿੱਲੀ ਹੈ, ਜਿੱਥੇ ਓਮੀਕਰੋਨ ਦੇ ਮਾਮਲੇ 79 ਹਨ।

ਇਹ ਵੀ ਪੜ੍ਹੋ: ਜ਼ਮੀਨ ’ਚ ਦਫਨ ਹੋਣ ਤੋਂ ਬਾਅਦ ਵੀ ਜ਼ਿੰਦਾ ਬਚਿਆ ਨਵ-ਜੰਮਿਆ ਬੱਚਾ, ਨਾਂ ਰੱਖਿਆ ਪ੍ਰਿਥਵੀ ਰਾਜ


author

Tanu

Content Editor

Related News