ਮਹਾਰਾਸ਼ਟਰ : ਟਰੱਕ ਨਾਲ ਟਕਰਾਈ ਕਾਰ, 6 ਦੀ ਮੌਤ

02/20/2020 10:03:59 AM

ਚੰਦਰਪੁਰ—  ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲੇ 'ਚ ਬੁੱਧਵਾਰ ਦੇਰ ਰਾਤ ਇਕ ਐੱਸਯੂਵੀ ਕਾਰ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਦੇਰ ਰਾਤ ਕਰੀਬ ਡੇਢ ਵਜੇ ਚੰਦਰਪੁਰ-ਮੁਲ ਰੋਡ 'ਤੇ ਹੋਇਆ। ਇਕ ਐੱਸਯੂ.ਵੀ. ਖੜ੍ਹੇ ਟਰੱਕ ਦੇ ਪਿਛਲੇ ਹਿੱਸੇ 'ਚ ਵੜ ਗਈ। ਉਨ੍ਹਾਂ ਨੇ ਦੱਸਿਆ ਕਿ ਐੱਸਯੂਵੀ 'ਚ ਸਵਾਰ 6 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ 7 ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


DIsha

Content Editor

Related News