ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
Friday, Sep 11, 2026 - 11:54 AM (IST)
ਭੰਡਾਰਾ : ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸ਼ੁੱਕਰਵਾਰ ਸਵੇਰੇ ਇਕ ਟਰੱਕ ਅਤੇ ਐੱਸਯੂਵੀ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 3 ਬੱਚਿਆਂ ਸਣੇ 8 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 4 ਵਜੇ ਦੇ ਲਖਨੀ ਤਹਿਸੀਲ ਦੇ ਮਾਨੇਗਾਂਵ ਅਤੇ ਪਿੰਪਲਗਾਂਵ ਵਿਚਕਾਰ ਵਾਪਰਿਆ ਹੈ।
ਇਹ ਵੀ ਪੜ੍ਹੋ : ਪੈਕਟ ਬੰਦ ਖਾਣੇ 'ਤੇ ਲੱਗੇਗਾ ਵੱਡਾ 'Red Warning Label', ਬੱਚਿਆਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ
ਦੱਸ ਦੇਈਏ ਕਿ ਘਟਨਾ ਸਥਾਨ 'ਤੇ ਮੌਜੂਦ ਇਕ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਬੋਲੇਰੋ ਗੱਡੀ ਆਈਸ਼ਰ ਟਰੱਕ ਨਾਲ ਜ਼ੋਰਦਾਰ ਟਕਰਾਅ ਗਈ, ਜਿਸ ਨਾਲ ਬੋਲੇਰੋ ਗੱਡੀ ਵਿਚ ਸਵਾਰ 8 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਪੰਜ ਬਾਲਗ ਅਤੇ ਤਿੰਨ ਬੱਚੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਰਾਸ਼ਟਰੀ ਰਾਜਮਾਰਗ 53 ਰਾਹੀਂ ਨਾਗਪੁਰ ਜਾ ਰਹੇ ਸਨ। ਪੁਲਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ : 1 ਕਰੋੜ ਔਰਤਾਂ ਦੇ ਖਾਤੇ 'ਚ ਆਉਣਗੇ 1-1 ਲੱਖ ਰੁਪਏ; ਚੋਣਾਂ ਤੋਂ ਪਹਿਲਾਂ ਯੋਗੀ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
