ਮਹਾਰਾਸ਼ਟਰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਰੋਧੀ ਧਿਰ ਨੇ ਕਿਸਾਨਾਂ ਤੇ NEET ਦੇ ਮੁੱਦੇ ''ਤੇ ਕੀਤਾ ਪ੍ਰਦਰਸ਼ਨ
Thursday, Jun 27, 2024 - 12:46 PM (IST)
ਮੁੰਬਈ (ਭਾਸ਼ਾ) - ਮਹਾਰਾਸ਼ਟਰ 'ਚ ਵਿਰੋਧੀ ਪਾਰਟੀ ਦੇ ਮੈਂਬਰਾਂ ਨੇ ਵੀਰਵਾਰ ਨੂੰ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ 'ਚ ਰਾਜ ਵਿਧਾਨ ਸਭਾ ਭਵਨ ਦੇ ਅਹਾਤੇ 'ਚ ਪ੍ਰਦਰਸ਼ਨ ਕੀਤਾ। ਵਿਰੋਧੀ ਗਠਜੋੜ ਮਹਾਂ ਵਿਕਾਸ ਅਗਾੜੀ (ਐਮਵੀਏ) ਦੇ ਮੈਂਬਰਾਂ ਨੇ ਕਿਸਾਨਾਂ ਅਤੇ ਨੀਟ ਪ੍ਰੀਖਿਆ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। MVA ਵਿੱਚ ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ), ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਸ਼ਾਮਲ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਵਿਧਾਨ ਸਭਾ ਕੰਪਲੈਕਸ ਦੀਆਂ ਪੌੜੀਆਂ ’ਤੇ ਬੈਠ ਕੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਨਾਅਰੇਬਾਜ਼ੀ ਕੀਤੀ। ਵਿਰੋਧੀ ਗਠਜੋੜ ਨੇ ਬੁੱਧਵਾਰ ਨੂੰ ਰਾਜ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਪੂਰਵ ਸੰਧਿਆ 'ਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਚਾਹ ਪਾਰਟੀ ਦਾ ਬਾਈਕਾਟ ਕੀਤਾ ਅਤੇ ਸਰਕਾਰ 'ਤੇ ਜਨਤਕ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ। ਮਾਨਸੂਨ ਸੈਸ਼ਨ 27 ਜੂਨ ਤੋਂ 12 ਜੁਲਾਈ ਤੱਕ ਚੱਲੇਗਾ। ਸੱਤਾਧਾਰੀ ਮਹਾਯੁਤੀ ਗਠਜੋੜ 28 ਜੂਨ ਨੂੰ ਵਿਧਾਨ ਸਭਾ ਦੇ ਦੋਵਾਂ ਸਦਨਾਂ ਵਿੱਚ ਰਾਜ ਦਾ ਬਜਟ ਪੇਸ਼ ਕਰੇਗਾ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਤਰਿਮ ਬਜਟ ਫਰਵਰੀ ਵਿੱਚ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8