ਜਨਾਨੀ ਨੇ ਜਬਰ ਜ਼ਿਨਾਹ ਦਾ ਵਿਰੋਧ ਕੀਤਾ ਤਾਂ ਦੋਸ਼ੀ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੱਢ ਦਿੱਤੀ ਅੱਖ
Thursday, Nov 05, 2020 - 05:52 PM (IST)
ਪੁਣੇ- ਮਹਾਰਾਸ਼ਟਰ ਦੇ ਪੁਣੇ 'ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 37 ਸਾਲਾ ਜਨਾਨੀ ਨਾਲ ਜਬਰ ਜ਼ਿਨਾਹ ਦੀ ਕੋਸ਼ਿਸ਼ ਹੋਈ ਤਾਂ ਉਸ ਨੇ ਵਿਰੋਧ ਕੀਤਾ। ਦੋਸ਼ੀ ਨੇ ਇਸ ਨਾਲ ਗੁੱਸੇ 'ਚ ਆ ਕੇ ਤੇਜ਼ਧਾਰ ਹਥਿਆਰ ਨਾਲ ਪੀੜਤਾ ਦੀ ਇਕ ਅੱਖ ਹੀ ਕੱਢ ਦਿੱਤੀ। ਇਹ ਘਟਨਾ ਪੁਣੇ ਜ਼ਿਲ੍ਹੇ ਦੀ ਸ਼ਿਰੂਰ ਤਹਿਸੀਲ ਦੇ ਨਹਾਵਰੇ ਪਿੰਡ ਦੀ ਹੈ। ਪੁਲਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਧਾਰਾ 370 ਅਤੇ 354 ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਨੁਸਾਰ ਪੀੜਤ ਜਨਾਨੀ ਬੁੱਧਵਾਰ ਰਾਤ ਨੂੰ ਪਿਸ਼ਾਬ ਕਰਨ ਲਈ ਗਈ ਸੀ, ਉਦੋਂ ਇਕ ਅਣਪਛਾਤੇ ਵਿਅਕਤੀ ਨੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਜ਼ਬਰਦਸਤੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : 'ਬਾਬਾ ਕਾ ਢਾਬਾ' ਦੇ ਮਾਲਕ 'ਤੇ ਮਾਣਹਾਨੀ ਦਾ ਦੋਸ਼, ਯੂਟਿਊਬਰ ਵਲੋਂ 3.78 ਲੱਖ ਰੁਪਏ ਦੇਣ ਦਾ ਦਾਅਵਾ
ਜਨਾਨੀ ਨੇ ਜਦੋਂ ਇਸ ਦਾ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ 'ਤੇ ਹਮਲਾ ਕਰ ਕੇ ਉਸ ਦੀ ਇਕ ਅੱਖ ਕੱਢ ਦਿੱਤੀ। ਜਨਾਨੀ ਦੇ ਰੌਲਾ ਪਾਉਣ ਤੋਂ ਬਾਅਦ ਇਲਾਕੇ ਦੇ ਲੋਕ ਉੱਥੇ ਆਏ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐੱਸ.ਪੀ. ਅਭਿਨਵ ਦੇਸ਼ਮੁੱਖ ਨੇ ਆਪਣੀ ਟੀਮ ਨਾਲ ਹਾਦਸੇ ਵਾਲੀ ਜਗ੍ਹਾ ਦਾ ਮੁਆਇਨਾ ਕੀਤਾ। ਸ਼ਿਰੂਰ ਪੁਲਸ ਸਟੇਸ਼ਨ 'ਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਦੋਸ਼ੀ ਦੀ ਭਾਲ 'ਚ ਜੁਟ ਗਈ ਹੈ। ਪੁਲਸ ਇਹ ਵੀ ਤਲਾਸ਼ ਕਰ ਰਹੀ ਹੈ ਕਿ ਪੀੜਤ ਜਨਾਨੀ ਨਾਲ ਇੰਨੀ ਬੇਰਹਿਮੀ ਦੇ ਪਿੱਛੇ ਕੀ ਕੋਈ ਦੁਸ਼ਮਣੀ ਹੈ। ਲੋਕਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਨਾਲ ਹੀ ਤਾਲਾਬੰਦੀ 'ਚ ਜੇਲ ਤੋਂ ਪੈਰੋਲ 'ਤੇ ਬਾਹਰ ਆਏ ਅਪਰਾਧੀਆਂ ਤੋਂ ਵੀ ਪੁੱਛ-ਗਿੱਛ ਹੋ ਰਹੀ ਹੈ।
ਇਹ ਵੀ ਪੜ੍ਹੋ : ਕਮਾਲ ਦਾ ਹੁਨਰ: 14 ਸਾਲ ਦੇ ਮੁੰਡੇ ਨੇ ਬਣਾਈ LED ਬਲਬ ਬਣਾਉਣ ਦੀ ਕੰਪਨੀ, ਕਈਆਂ ਦੀ ਖੁੱਲ੍ਹੀ ਕਿਸਮਤ