ਪਾਕਿ ''ਚ ਹਿੰਦੂ ਕੁੜੀਆਂ ਦੇ ਧਰਮ ਪਰਿਵਰਤਨ ਦੇ ਦੋਸ਼ੀਆਂ ''ਤੇ ਹੋਵੇ ਕਾਰਵਾਈ : ਮੁਫਤੀ

03/25/2019 3:22:45 PM

ਸ਼੍ਰੀਨਗਰ— ਪਾਕਿਸਤਾਨ ਦੇ ਸਿੰਧ ਸੂਬੇ ਵਿਚ ਦੋ ਨਾਬਾਲਗ ਹਿੰਦੂ ਕੁੜੀਆਂ ਦੇ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ. ਡੀ. ਪੀ. ਦੀ ਮੁਖੀ ਮਹਿਬੂਬਾ ਮੁਫਤੀ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੁਫਤੀ ਨੇ ਟਵੀਟ ਕਰ ਕੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉੱਥੋਂ ਦੇ ਲੋਕਾਂ ਦਾ 'ਨਵਾਂ ਪਾਕਿਸਤਾਨ' ਅਜਿਹਾ ਨਹੀਂ ਹੋ ਸਕਦਾ, ਜਿਸ ਵਿਚ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦੀ ਕਿਸੇ ਵੀ ਅਣਜਾਣ ਵਿਅਕਤੀ ਨਾਲ ਵਿਆਹ ਕਰਵਾ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ, ''ਚਾਹੇ ਪਾਕਿਸਤਾਨ ਹੋਵੇ ਜਾਂ ਭਾਰਤ, ਘੱਟ ਗਿਣਤੀ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਸਨਮਾਨ ਵਾਲੀ ਜ਼ਿੰਦਗੀ ਨੂੰ ਯਕੀਨੀ ਕੀਤਾ ਜਾਣਾ ਚਾਹੀਦਾ। ਇਸ ਮਾਮਲੇ ਵਿਚ ਦੋਸ਼ੀਆਂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਘੱਟ ਗਿਣਤੀ ਦੀ ਸੁਰੱਖਿਆ ਲਈ ਛੇਤੀ ਤੋਂ ਛੇਤੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਹੋਲੀ ਦੀ ਸ਼ਾਮ ਸਿੰਧ ਸੂਬੇ ਦੇ ਘੋਟਕੀ ਜ਼ਿਲੇ ਵਿਚ ਇਕ 'ਪ੍ਰਭਾਵਸ਼ਾਲੀ ਸੰਗਠਨ' ਨੇ ਦੋ ਹਿੰਦੂ ਕੁੜੀਆਂ ਨੂੰ ਅਗਵਾ ਕਰਨ ਤੋਂ ਬਾਅਦ ਜ਼ਬਰਦਸਤੀ ਉਨ੍ਹਾਂ ਦਾ ਧਰਮ ਪਰਿਵਰਤਨ ਕਰਵਾ ਕੇ ਮੁਸਲਿਮ ਬਣਾ ਦਿੱਤਾ ਸੀ।


Tanu

Content Editor

Related News