ਐਵਰੈਸਟ ਫਤਿਹ ਕਰਨ ਵਾਲੇ ਪਹਿਲੇ ਕਸ਼ਮੀਰੀ ਨਾਗਰਿਕ ਬਣੇ ਮਹਿਫੂਜ਼ ਇਲਾਹੀ
Friday, Jun 18, 2021 - 01:01 AM (IST)
ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਦੱਖਣੀ ਕੁਲਗਾਮ ਜ਼ਿਲ੍ਹੇ ਦੇ ਨਿਵਾਸੀ 26 ਸਾਲਾ ਮਹਿਫੂਜ਼ ਇਲਾਹੀ ਹਜ਼ਾਮ ਇਸ ਮਹੀਨੇ ਦੀ ਸ਼ੁਰੂਆਤ ਵਿਚ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਨੂੰ ਸਫਲਤਾਪੂਰਵਕ ਫਤਿਹ ਕਰਨ ਵਾਲੇ ਪਹਿਲੇ ਕਸ਼ਮੀਰੀ ਨਾਗਰਿਕ ਬਣ ਗਏ ਹਨ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਮਹਿਬੂਬਾ, ਜੋ ਪੀਪੁਲਸ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਪ੍ਰਧਾਨ ਹਨ, ਨੇ ਕਿਹਾ ਕਿ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਪ੍ਰਦੇਸ਼ ਦੇ ਨੌਜਵਾਨ ਨੇ ਮਹਾਨ ਕਾਰਨਾਮਾ ਕਰ ਦਿਖਾਇਆ ਹੈ। ਮਹਿਬੂਬਾ ਨੇ ਟਵਿੱਟਰ ’ਤੇ ਲਿਖਿਆ ਕਿ ਮਾਊਂਟ ਐਵਰੈਸਟ ਫਤਿਹ ਕਰਨ ਲਈ ਕੁਲਗਾਮ ਦੇ ਮਹਿਫੂਜ਼ ਇਲਾਹੀ ਨੂੰ ਵਧਾਈ। ਸਾਰੀਆਂ ਰੁਕਾਵਟਾਂ ਦੇ ਬਾਵਜੂਦ ਜੰਮੂ-ਕਸ਼ਮੀਰ ਦੇ ਨੌਜਵਾਨ ਨੇ ਇਹ ਕਾਰਨਾਮਾ ਕਰ ਦਿਖਾਇਆ ਹੈ। ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਅਬੁਦੱਲਾ ਨੇ ਟਵੀਟ ਕੀਤਾ, ‘‘ਵਧਾਈ ਹੋ ਮਹਿਫੂਜ਼, ਤੁਸੀਂ ਨਵੀਂ ਉੱਚਾਈਆਂ ਨੂੰ ਛੂੰਹਦੇ ਰਹੋ।’’
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ।