ਮਹੂਆ ਮੋਇਤਰਾ ਨੂੰ ਕਲਕੱਤਾ ਹਾਈ ਕੋਰਟ ਤੋਂ ਮਿਲੀ ਰਾਹਤ, ਗ੍ਰਿਫ਼ਤਾਰੀ ਵਾਰੰਟ ਰੱਦ
Tuesday, Sep 08, 2026 - 11:26 AM (IST)
ਕੋਲਕਾਤਾ (ਏਜੰਸੀ)- ਤ੍ਰਿਣਮੂਲ ਕਾਂਗਰਸ ਦੀ ਕ੍ਰਿਸ਼ਨਾਨਗਰ ਤੋਂ ਲੋਕ ਸਭਾ ਦੀ ਮੈਂਬਰ ਮਹੂਆ ਮੋਇਤਰਾ ਨੂੰ ਕਲਕੱਤਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸੂਬੇ ਦੇ ਨਾਦੀਆ ਜ਼ਿਲੇ ਦੀ ਇਕ ਅਦਾਲਤ ਵੱਲੋਂ ਉਨ੍ਹਾਂ ਵਿਰੁੱਧ ਜਾਰੀ ਗ੍ਰਿਫ਼ਤਾਰੀ ਵਾਰੰਟ ਸੋਮਵਾਰ ਰੱਦ ਕਰ ਦਿੱਤਾ। ਅਦਾਲਤ ਨੇ ਮਾਮਲੇ ਨੂੰ ਕ੍ਰਿਸ਼ਨਾਨਗਰ ਦੀ ਜ਼ਿਲਾ ਅਦਾਲਤ ਤੋਂ ਵਿਧਾਨਨਗਰ ਦੀ ਐੱਮ.ਪੀ.-ਐੱਮ.ਐੱਲ.ਏ. ਅਦਾਲਤ ’ਚ ਤਬਦੀਲ ਕਰਨ ਦਾ ਵੀ ਹੁਕਮ ਦਿੱਤਾ। ਮਹੂਆ ਨੇ ਗ੍ਰਿਫ਼ਤਾਰੀ ਵਾਰੰਟ ਨੂੰ ਚੁਣੌਤੀ ਦਿੰਦੇ ਹੋਏ ਕਲਕੱਤਾ ਹਾਈ ਕੋਰਟ ਦਾ ਰੁਖ਼ ਕੀਤਾ ਸੀ।
ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਵਾਰੰਟ ’ਤੇ ਅੰਤ੍ਰਿਮ ਰੋਕ ਲਾ ਦਿੱਤੀ ਸੀ। ਸੋਮਵਾਰ ਮਾਮਲੇ ਦੀ ਦੁਬਾਰਾ ਸੁਣਵਾਈ ਹੋਈ ਤੇ ਜਸਟਿਸ ਦੇਬਾਂਸ਼ੂ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਵਾਰੰਟ ਰੱਦ ਕਰ ਦਿੱਤਾ। ਅਦਾਲਤ ਨੇ ਮਾਮਲੇ ਨਾਲ ਸਬੰਧਤ ਕ੍ਰਿਸ਼ਨਾਨਗਰ ਜ਼ਿਲਾ ਅਦਾਲਤ ਦੇ ਹੋਰ ਹੁਕਮਾਂ ਨੂੰ ਵੀ ਰੱਦ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
