ਸੰਸਦ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਮਹੂਆ ਮੋਇਤਰਾ ਨੂੰ ਦੂਜਾ ਝਟਕਾ, ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ
Tuesday, Dec 12, 2023 - 08:37 PM (IST)
ਨਵੀਂ ਦਿੱਲੀ, (ਇੰਟ.)- ਤ੍ਰਿਣਮੂਲ ਕਾਂਗਰਸ ਪਾਰਟੀ ਦੀ ਸਾਬਕਾ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ 5 ਦਿਨਾਂ ਦੇ ਅੰਦਰ ਦੂਜਾ ਝਟਕਾ ਲੱਗਾ ਹੈ। ਕੈਸ਼-ਫਾਰ-ਕਵੇਰੀ ਦੋਸ਼ਾਂ ’ਤੇ ਪਿਛਲੇ ਹਫਤੇ 8 ਦਸੰਬਰ ਨੂੰ ਉਨ੍ਹਾਂ ਦੀ ਸੰਸਦ ਮੈਂਬਰਸ਼ਿਪ ਚਲੀ ਗਈ ਅਤੇ ਹੁਣ ਲੋਕ ਸਭਾ ਤੋਂ ਕੱਢੇ ਜਾਣ ਤੋਂ ਬਾਅਦ, ਸੰਸਦ ਦੀ ਹਾਊਸਿੰਗ ਕਮੇਟੀ ਨੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੂੰ ਪੱਤਰ ਲਿਖਕੇ ਟੀ. ਐੱਮ. ਸੀ. ਨੇਤਾ ਦਾ ਸਰਕਾਰੀ ਬੰਗਲਾ ਖਾਲੀ ਕਰਵਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ- ਵਿਆਹ 'ਚ ਗਰਭਵਤੀ ਨਿਕਲੀ ਲਾੜੀ, ਮੰਗਣੀ ਤੋਂ ਬਾਅਦ ਹੋ ਗਿਆ ਸੀ ਇਹ ਕਾਂਡ
ਭਾਰਤੀ ਜਨਤਾ ਪਾਰਟੀ (ਭਾਜਪਾ) ਸੰਸਦ ਮੈਂਬਰ ਨਿਸ਼ੀਕਾਂਤ ਦੁਬੇ ਨੇ ਮੋਇਤਰਾ ’ਤੇ ਰੁਪਏ ਲੈ ਕੇ ਲੋਕ ਸਭਾ ਵਿਚ ਸਵਾਲ ਪੁੱਛਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਦੀ ਸ਼ਿਕਾਇਤ ’ਤੇ ਇਸ ਮਾਮਲੇ ਵਿਚ ਸੰਸਦ ਦੀ ਐਥਿਕਸ ਕਮੇਟੀ ਨੇ ਜਾਂਚ ਕੀਤੀ। ਕਮੇਟੀ ਦੀ ਸ਼ਿਫਾਰਸ਼ ’ਤੇ 8 ਦਸੰਬਰ ਨੂੰ ਲੋਕ ਸਭਾ ਨੇ ਮਹੂਆ ਮੋਇਤਰਾ ਦੇ ਕੱਢੇ ਜਾਣ ਨਾਲ ਸਬੰਧਤ ਪ੍ਰਸਤਾਵ ਪਾਸ ਕੀਤਾ ਸੀ। ਦੂਬੇ ਨੇ ਮੋਇਤਰਾ ’ਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਦੇ ਕਹਿਣ ’ਤੇ ਅਡਾਨੀ ਸਮੂਹ ਦੀਆਂ ਕੰਪਨੀਆਂ ਸਬੰਧੀ ਸੰਸਦ ਵਿਚ ਸਵਾਲ ਪੁੱਛਣ ਦਾ ਦੋਸ਼ ਲਗਾਇਆ ਸੀ।
ਲੋਕ ਸਭਾ ਦੀ ਐਥਿਕਸ ਕਮੇਟੀ ਨੇ ਉਸ ਰਿਪੋਰਟ ਨੂੰ ਸਵੀਕਾਰ ਕਰ ਲਿਆ, ਜਿਸ ਵਿਚ ਮੋਇਤਰਾ ਨੂੰ ‘ਪੈਸੇ ਲੈ ਕੇ ਸਵਾਲ ਪੁੱਛਣ’ ਦੇ ਮਾਮਲੇ ਵਿਚ ਅਨੈਤਿਕ ਅਤੇ ਗਲਤ ਵਿਵਹਾਰ ਦਾ ਜ਼ਿੰਮੇਵਾਰ ਮੰਨਿਆ ਗਿਆ ਸੀ।
ਇਹ ਵੀ ਪੜ੍ਹੋ- ਪਹਿਲਾਂ ਵੀਡੀਓ ਬਣਾ ਮੰਤਰੀ ਨੂੰ ਕੀਤੀ ਇਹ ਅਪੀਲ, ਫਿਰ ਪਰਿਵਾਰ ਦੇ 5 ਜੀਆਂ ਨੇ ਕਰ ਲਈ ਖ਼ੁਦਕੁਸ਼ੀ