ਵੱਡੀ ਖ਼ਬਰ : ਮੋਹਾਲੀ ਇੰਟੈਲੀਜੈਂਸ ਹੈੱਡਕੁਆਟਰ 'ਤੇ RPG ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

Friday, Oct 07, 2022 - 02:13 PM (IST)

ਨਵੀਂ ਦਿੱਲੀ- ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਮੋਹਾਲੀ 'ਚ ਪੁਲਸ ਇੰਟੈਲੀਜੈਂਸ ਦੇ ਹੈੱਡ ਕੁਆਰਟਰ ਉੱਪਰ ਆਰ.ਪੀ.ਜੀ. ਹਮਲੇ ਮਾਮਲੇ 'ਚ ਇਕ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਪੈਸ਼ਲ ਸੈੱਲ ਨੇ ਅੱਤਵਾਦੀ ਅਤੇ ਗੈਂਗਸਟਰ ਕੁਨੈਕਸ਼ਨ ਦਾ ਖ਼ੁਲਾਸਾ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਸ਼ਖਸ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਮਾਸਟਰਮਾਈਂਡ ਨੂੰ ਕਾਊਂਟਰ ਇੰਟੈਲੀਜੈਂਸ ਯੂਨਿਟ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਸ਼ਖ਼ਸ ਅੱਤਵਾਦੀਆਂ ਦਾ ਮਦਦਗਾਰ ਹੈ।

ਇਹ ਵੀ ਪੜ੍ਹੋ : ਮੁੰਬਈ, ਗੁਜਰਾਤ ਤੋਂ 120 ਕਰੋੜ ਰੁਪਏ ਦੀ ਮੈਫੇਡ੍ਰੋਨ ਜ਼ਬਤ, ਏਅਰ ਇੰਡਆ ਦੇ ਸਾਬਕਾ ਪਾਇਲਟ ਸਮੇਤ 6 ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਮੋਹਾਲੀ ਸਥਿਤ ਪੁਲਸ ਇੰਟੈਲੀਜੈਂਸ ਯੂਨਿਟ ਦੇ ਮੁੱਖ ਦਫ਼ਤਰ 'ਤੇ 9 ਮਈ ਦੀ ਰਾਤ ਨੂੰ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ, ਜਿਸ ਨੇ ਇਮਾਰਤ ਦੀ ਇਕ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਚੂਰ-ਚੂਰ ਕਰ ਦਿੱਤੇ ਸੀ। ਇਸ ਹਮਲੇ ਦੇ ਦੋ ਦਿਨਾਂ ਦੇ ਅੰਦਰ ਹੀ ਪੁਲਸ ਨੇ ਫਰੀਦਕੋਟ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿਚ ਉਸ ਦੇ ਸਾਥੀ ਸੋਨੂੰ ਨੂੰ ਵੀ ਫਰੀਦਕੋਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੋਨੂੰ ਲੌਜਿਸਟਿਕਸ ਸਪੋਰਟ 'ਚ ਵੀ ਸ਼ਾਮਲ ਸੀ ਅਤੇ ਨਿਸ਼ਾਨ ਸਿੰਘ ਦੇ ਨਾਲ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News