ਵੱਡਾ ਹਾਦਸਾ: ਹੋਟਲ ''ਚ ਭਿਆਨਕ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ, ਰੈਸਕਿਊ ਆਪ੍ਰੇਸ਼ਨ ਜਾਰੀ
Wednesday, Apr 30, 2025 - 06:49 AM (IST)

ਕੋਲਕਾਤਾ : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਮੰਗਲਵਾਰ ਦੇਰ ਰਾਤ ਕੋਲਕਾਤਾ ਦੇ ਇੱਕ ਹੋਟਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮੱਧ ਕੋਲਕਾਤਾ ਦੇ ਫਲਪੱਟੀ ਮਛੂਆ ਨੇੜੇ ਵਾਪਰੀ। ਪੁਲਸ ਕਮਿਸ਼ਨਰ ਮਨੋਜ ਕੁਮਾਰ ਵਰਮਾ ਨੇ ਦੱਸਿਆ ਕਿ ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ, ਅਜੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਘਟਨਾ ਦੀ ਜਾਂਚ ਲਈ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕਈ ਆਗੂਆਂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸੂਬਾ ਸਰਕਾਰ ਨੂੰ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਸੰਯੁਕਤ ਰਾਸ਼ਟਰ ਮੁਖੀ ਵੱਲੋਂ ਅੱਤਵਾਦੀ ਹਮਲੇ ਦੀ ਨਿੰਦਾ, ਐੱਸ. ਜੈਸ਼ੰਕਰ ਨਾਲ ਫੋਨ 'ਤੇ ਕੀਤੀ ਗੱਲ
ਹੁਣ ਤੱਕ 14 ਲੋਕਾਂ ਦੀਆਂ ਲਾਸ਼ਾਂ ਹੋਈਆਂ ਬਰਾਮਦ
ਕੋਲਕਾਤਾ ਦੇ ਪੁਲਸ ਕਮਿਸ਼ਨਰ ਮਨੋਜ ਕੁਮਾਰ ਵਰਮਾ ਨੇ ਦੱਸਿਆ ਕਿ ਮੰਗਲਵਾਰ ਰਾਤ ਲਗਭਗ 8:15 ਵਜੇ ਰਿਤੁਰਾਜ ਹੋਟਲ ਵਿੱਚ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਕਈ ਲੋਕਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਲਈ ਇੱਕ ਵਿਸ਼ੇਸ਼ ਟੀਮ ਵੀ ਬਣਾਈ ਗਈ ਹੈ।
ਕਿਵੇਂ ਲੱਗੀ ਅੱਗ?
ਹਾਲਾਂਕਿ, ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਹੋਟਲ ਵਿੱਚ ਅੱਗ ਕਿਵੇਂ ਲੱਗੀ। ਪਰ ਸੂਤਰਾਂ ਅਨੁਸਾਰ ਇਹ ਭਿਆਨਕ ਹਾਦਸਾ ਸ਼ਾਰਟ ਸਰਕਟ ਕਾਰਨ ਹੋਇਆ ਜਾਪਦਾ ਹੈ। ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਭਾਜਪਾ ਨੇ ਕਾਰਵਾਈ ਦੀ ਕੀਤੀ ਅਪੀਲ
ਕੇਂਦਰੀ ਮੰਤਰੀ ਅਤੇ ਪੱਛਮੀ ਬੰਗਾਲ ਭਾਜਪਾ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਰਾਜ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦੇਣ ਬਾਰੇ ਗੱਲ ਕੀਤੀ। ਉਨ੍ਹਾਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅੱਗ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਬਾਰੇ ਵੀ ਗੱਲ ਕੀਤੀ। ਉਨ੍ਹਾਂ X 'ਤੇ ਲਿਖਿਆ, ''ਮੈਂ ਰਾਜ ਪ੍ਰਸ਼ਾਸਨ ਨੂੰ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਬਚਾਉਣ, ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕਰਦਾ ਹਾਂ। ਇਸ ਤੋਂ ਇਲਾਵਾ ਮੈਂ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਣ ਲਈ ਅੱਗ ਸੁਰੱਖਿਆ ਨਿਯਮਾਂ ਦੀ ਸਮੀਖਿਆ ਅਤੇ ਸਖ਼ਤ ਨਿਗਰਾਨੀ ਦੀ ਅਪੀਲ ਕਰਦਾ ਹਾਂ।''
ਇਹ ਵੀ ਪੜ੍ਹੋ : ਦੋ ਦਿਨਾਂ ਬਾਅਦ ਇਨ੍ਹਾਂ ਸਮਾਰਟਫੋਨਾਂ 'ਚ ਨਹੀਂ ਚੱਲੇਗਾ WhatsApp! ਦੇਖੋ ਪੂਰੀ ਲਿਸਟ
ਕਾਂਗਰਸ ਨੇ ਹਾਦਸੇ 'ਤੇ ਪ੍ਰਗਟਾਇਆ ਦੁੱਖ
ਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਸ਼ੁਭੰਕਰ ਸਰਕਾਰ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਅਤੇ ਕੋਲਕਾਤਾ ਕਾਰਪੋਰੇਸ਼ਨ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, ''ਇਹ ਇੱਕ ਦੁਖਦਾਈ ਘਟਨਾ ਹੈ। ਅੱਗ ਲੱਗ ਗਈ... ਬਹੁਤ ਸਾਰੇ ਲੋਕ ਅਜੇ ਵੀ ਇਮਾਰਤ ਵਿੱਚ ਫਸੇ ਹੋਏ ਹਨ। ਕੋਈ ਸੁਰੱਖਿਆ ਨਹੀਂ ਸੀ। ਮੈਨੂੰ ਨਹੀਂ ਪਤਾ ਕਿ ਨਿਗਮ ਕੀ ਕਰ ਰਿਹਾ ਹੈ। ਉਨ੍ਹਾਂ ਨੇ ਇਸ ਘਟਨਾ 'ਤੇ ਸਵਾਲ ਉਠਾਏ ਅਤੇ ਨਿਗਮ ਦੀ ਕਾਰਜਸ਼ੈਲੀ 'ਤੇ ਨਾਰਾਜ਼ਗੀ ਪ੍ਰਗਟ ਕੀਤੀ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8