ਵੱਡਾ ਹਾਦਸਾ: ਇਮਾਰਤ ਡਿੱਗਣ ਕਾਰਨ 4 ਲੋਕਾਂ ਦੀ ਮੌਤ, ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ

Saturday, Apr 19, 2025 - 07:37 AM (IST)

ਵੱਡਾ ਹਾਦਸਾ: ਇਮਾਰਤ ਡਿੱਗਣ ਕਾਰਨ 4 ਲੋਕਾਂ ਦੀ ਮੌਤ, ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ

ਨੈਸ਼ਨਲ ਡੈਸਕ : ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਥਾਣਾ ਖੇਤਰ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਰਾਤ ਦੇ ਕਰੀਬ 3 ਵਜੇ ਇੱਥੋਂ ਦੇ ਸ਼ਕਤੀ ਵਿਹਾਰ ਇਲਾਕੇ ਵਿੱਚ ਸਥਿਤ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ। ਦੱਸਣਯੋਗ ਹੈ ਕਿ ਇਹ ਇਲਾਕਾ ਮੁਸਤਫਾਬਾਦ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦਾ ਹੈ।

ਇਮਾਰਤ ਡਿੱਗਣ 'ਤੇ ਮਲਬੇ ਹੇਠ ਲਗਭਗ ਦੋ ਦਰਜਨ ਲੋਕ ਦੱਬੇ ਹੋਏ ਸਨ। ਐਡੀਸ਼ਨਲ ਡੀਸੀਪੀ ਸੰਦੀਪ ਲਾਂਬਾ ਅਨੁਸਾਰ, ਇਸ ਹਾਦਸੇ ਵਿੱਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ 10 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ 10 ਲੋਕਾਂ ਦੇ ਅਜੇ ਵੀ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ। ਐੱਨਡੀਆਰਐੱਫ, ਡਾਗ ਸਕੁਐਡ, ਦਿੱਲੀ ਪੁਲਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਸਥਾਨਕ ਲੋਕ ਬਚਾਅ ਕਾਰਜ ਵਿੱਚ ਮਦਦ ਕਰ ਰਹੇ ਹਨ।

ਇਹ ਵੀ ਪੜ੍ਹੋ : 5 ਸਾਲ ਬਾਅਦ ਵੀ ਨਹੀਂ ਮਿਲਿਆ ਫਲੈਟ, ਬਿਲਡਰ ਨੂੰ ਅਦਾ ਕਰਨੇ ਪੈਣਗੇ 2.73 ਕਰੋੜ ਰੁਪਏ

ਦਿੱਲੀ ਫਾਇਰ ਸਰਵਿਸ ਦੇ ਇੱਕ ਕਰਮਚਾਰੀ ਨੇ ਦੱਸਿਆ ਕਿ ਸਾਨੂੰ ਸਵੇਰੇ 2:50 ਵਜੇ ਦੇ ਕਰੀਬ ਇੱਕ ਘਰ ਦੇ ਢਹਿ ਜਾਣ ਦੀ ਸੂਚਨਾ ਮਿਲੀ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਅਸੀਂ ਦੇਖਿਆ ਕਿ ਪੂਰੀ ਇਮਾਰਤ ਢਹਿ ਗਈ ਸੀ ਅਤੇ ਲੋਕ ਮਲਬੇ ਹੇਠਾਂ ਫਸੇ ਹੋਏ ਸਨ। ਖ਼ਬਰ ਲਿਖੇ ਜਾਣ ਤੱਕ ਐੱਨਡੀਆਰਐੱਫ ਅਤੇ ਦਿੱਲੀ ਫਾਇਰ ਸਰਵਿਸ ਲੋਕਾਂ ਨੂੰ ਬਚਾਉਣ ਲਈ ਕੰਮ ਕਰ ਰਹੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News