ਅਮਰਨਾਥ ਯਾਤਰਾ ਦੌਰਾਨ ਵਾਪਰਿਆ ਵੱਡਾ ਹਾਦਸਾ, ਪੈ ਗਈਆਂ ਭਾਜੜਾਂ
Friday, Jul 04, 2025 - 05:43 PM (IST)

ਸ੍ਰੀਨਗਰ - ਸ਼੍ਰੀ ਅਮਰਨਾਥ ਯਾਤਰਾ ਦੌਰਾਨ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇੱਥੇ ਯਾਤਰਾ ਮਾਰਗ 'ਤੇ ਸ਼ੇਸ਼ਨਾਗ ਵਿਖੇ ਇੱਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 39 ਸਾਲਾ ਦਿਲੀਪ ਸ਼੍ਰੀਵਾਸਤਵ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਗਜਰਾਜ ਸ਼੍ਰੀਵਾਸਤਵ ਦਾ ਪੁੱਤਰ ਹੈ।
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਸ਼ਰਧਾਲੂ ਦੀ ਮੌਤ ਸ਼ੁੱਕਰਵਾਰ ਨੂੰ ਅਮਰਨਾਥ ਯਾਤਰਾ ਮਾਰਗ 'ਤੇ ਸ਼ੇਸ਼ਨਾਗ ਵਿਖੇ ਦਿਲ ਦਾ ਦੌਰਾ ਪੈਣ ਨਾਲ ਹੋਈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਮੌਕੇ 'ਤੇ ਮੌਜੂਦ ਡਾਕਟਰੀ ਕਰਮਚਾਰੀਆਂ ਦੀਆਂ ਤੁਰੰਤ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਕਾਨੂੰਨੀ ਰਸਮਾਂ ਅਤੇ ਹੋਰ ਪ੍ਰਕਿਰਿਆਵਾਂ ਲਈ ਲਾਸ਼ ਨੂੰ ਨੇੜਲੇ ਮੈਡੀਕਲ ਸੈਂਟਰ ਲਿਜਾਇਆ ਗਿਆ ਹੈ।