ਵੱਡਾ ਹਾਦਸਾ: ਪਟਾਕੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, ਫਾਇਰ ਆਪ੍ਰੇਟਰ ਸਮੇਤ 5 ਲੋਕ ਜ਼ਖਮੀ

Monday, Dec 23, 2024 - 06:00 AM (IST)

ਵੱਡਾ ਹਾਦਸਾ: ਪਟਾਕੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, ਫਾਇਰ ਆਪ੍ਰੇਟਰ ਸਮੇਤ 5 ਲੋਕ ਜ਼ਖਮੀ

ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੇ ਬੁਰਾੜੀ ਇਲਾਕੇ ਵਿਚ ਐਤਵਾਰ ਸ਼ਾਮ ਨੂੰ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿਚ ਧਮਾਕਾ ਹੋਣ ਕਾਰਨ 5 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਅੱਗ ਬੁਝਾਊ ਸੇਵਾ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਤਿੰਨ ਜ਼ਖ਼ਮੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਦੌਰਾਨ ਫਾਇਰ ਵਿਭਾਗ ਦੇ ਇਕ ਅਧਿਕਾਰੀ ਦੇ ਹੱਥ 'ਤੇ ਸੱਟ ਲੱਗੀ ਹੈ। ਗਰਗ ਨੇ ਇਕ ਬਿਆਨ ਵਿਚ ਕਿਹਾ, “ਬੁਰਾੜੀ ਖੇਤਰ ਦੇ ਪ੍ਰਧਾਨ ਐਨਕਲੇਵ ਵਿਚ ਸਥਿਤ ਇਕ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਸ਼ਾਮ 4.23 ਵਜੇ ਅੱਗ ਲੱਗ ਗਈ। ਇਮਾਰਤ ਅਤੇ ਪਹਿਲੀ ਮੰਜ਼ਿਲ 'ਤੇ ਰਿਹਾਇਸ਼ੀ ਕਮਰਿਆਂ 'ਚ ਗੈਰ-ਕਾਨੂੰਨੀ ਪਟਾਕੇ ਬਣਾਉਣ ਵਾਲੀ ਫੈਕਟਰੀ ਸੀ।'' ਵਿਭਾਗ ਮੁਤਾਬਕ ਧਮਾਕੇ ਕਾਰਨ ਲੱਗੀ ਅੱਗ ਕਾਰਨ ਸੰਘਣੀ ਆਬਾਦੀ ਵਾਲੇ ਇਲਾਕੇ 'ਚ ਹਫੜਾ-ਦਫੜੀ ਮਚ ਗਈ।

ਇਹ ਵੀ ਪੜ੍ਹੋ : ਮਹਿੰਗੇ ਸ਼ੌਕ ਲਈ ਪਤਨੀ ਨੇ ਪਾਰ ਕੀਤੀਆਂ ਹੱਦਾਂ, ਹੋਟਲ 'ਚ ਪ੍ਰੇਮੀਆਂ ਨਾਲ ਬਣਵਾਈ ਵੀਡੀਓ ਤੇ ਫਿਰ...

ਅਧਿਕਾਰੀ ਨੇ ਦੱਸਿਆ ਕਿ ਪੰਜ ਫਾਇਰ ਟੈਂਡਰ ਤੁਰੰਤ ਮੌਕੇ 'ਤੇ ਭੇਜੇ ਗਏ ਹਨ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ 27 ਸਾਲਾ ਹਿਮਾਂਸ਼ੂ ਲਗਭਗ 100 ਫੀਸਦੀ ਝੁਲਸ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਆਨੰਦ (24) ਅਤੇ ਰਵੀ ਪ੍ਰਕਾਸ਼ (22) 25 ਫੀਸਦੀ ਸੜ ਗਏ ਹਨ, ਜਦਕਿ ਵਿਜੇ ਪਾਂਡੇ (22) 40 ਫੀਸਦੀ ਸੜ ਗਿਆ ਹੈ। ਗੰਭੀਰ ਰੂਪ ਵਿਚ ਜ਼ਖਮੀ ਨੌਜਵਾਨ ਨੂੰ ਬੁਰਾੜੀ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਇਲਾਜ ਲਈ ਐਲਐਨਜੇਪੀ (ਲੋਕ ਨਾਇਕ) ਹਸਪਤਾਲ ਵਿਚ ਭੇਜ ਦਿੱਤਾ ਗਿਆ। ਗਰਗ ਨੇ ਦੱਸਿਆ ਕਿ ਬਾਕੀ ਤਿੰਨ ਪੀੜਤਾਂ ਦਾ ਬੁਰਾੜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜੇਐੱਚਪੀ ਫਾਇਰ ਸਟੇਸ਼ਨ ਦੇ ਫਾਇਰ ਅਫਸਰ ਦੇਵੇਂਦਰ ਸੰਧੂ ਨੂੰ ਆਪ੍ਰੇਸ਼ਨ ਦੌਰਾਨ ਦੂਜੇ ਧਮਾਕੇ ਕਾਰਨ ਸੱਜੇ ਹੱਥ 'ਤੇ ਸੱਟ ਲੱਗ ਗਈ। ਵਿਭਾਗ ਦੇ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੂੰ ਮੌਕੇ ’ਤੇ ਐਂਬੂਲੈਂਸ ਸਟਾਫ਼ ਵੱਲੋਂ ਮੁੱਢਲੀ ਸਹਾਇਤਾ ਦਿੱਤੀ ਗਈ।

ਫਾਇਰ ਵਿਭਾਗ ਨੇ ਦੱਸਿਆ ਕਿ 500 ਵਰਗ ਗਜ਼ 'ਚ ਫੈਲੀ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਬਣਾਏ ਜਾ ਰਹੇ ਸਨ। ਫੈਕਟਰੀ ਵਿਚ ਰੱਖੇ ਵਿਸਫੋਟਕਾਂ ਨੇ ਅੱਗ ਨੂੰ ਹੋਰ ਵਧਾ ਦਿੱਤਾ। ਪਹਿਲੀ ਮੰਜ਼ਿਲ 'ਤੇ ਰਹਿਣ ਵਾਲੇ ਲੋਕਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਅਤੇ ਸਮੇਂ ਸਿਰ ਬਾਹਰ ਕੱਢ ਲਿਆ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਧਮਾਕੇ ਬਹੁਤ ਜ਼ਬਰਦਸਤ ਸਨ, ਜਿਸ ਤੋਂ ਬਾਅਦ ਚਾਰੇ ਪਾਸੇ ਸੰਘਣਾ ਧੂੰਆਂ ਫੈਲ ਗਿਆ ਅਤੇ ਪੂਰਾ ਇਲਾਕਾ ਧੂੰਏਂ ਨਾਲ ਭਰ ਗਿਆ। ਦਿੱਲੀ ਪੁਲਸ ਵੱਲੋਂ ਤੁਰੰਤ ਕੋਈ ਬਿਆਨ ਨਹੀਂ ਆਇਆ ਹੈ। ਇਸ ਦੌਰਾਨ ਦਿੱਲੀ ਪੁਲਸ ਨੇ ਇਕ ਬਿਆਨ 'ਚ ਕਿਹਾ ਕਿ ਇਕ 'ਇਵੈਂਟ ਮੈਨੇਜਮੈਂਟ ਕੰਪਨੀ' ਦੇ ਸਾਮਾਨ ਦੇ ਸਟੋਰੇਜ ਰੂਮ 'ਚ ਅੱਗ ਲੱਗ ਗਈ। ਬਿਆਨ 'ਚ ਕਿਹਾ ਗਿਆ ਹੈ ਕਿ ਫਿਲਹਾਲ ਜ਼ਖਮੀਆਂ 'ਚੋਂ ਕੋਈ ਵੀ ਬਿਆਨ ਦੇਣ ਦੀ ਸਥਿਤੀ 'ਚ ਨਹੀਂ ਹੈ। ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਸਟੋਰੇਜ ਰੂਮ 'ਚ ਰੱਖੇ ਵਿਆਹ ਦੇ ਸਾਮਾਨ ਨੂੰ ਅੱਗ ਲੱਗ ਗਈ। ਅੱਗ ਨੇ ਤੇਜ਼ੀ ਨਾਲ ਪੂਰੇ ਇਲਾਕੇ ਨੂੰ ਆਪਣੀ ਲਪੇਟ ਵਿਚ ਲੈ ਲਿਆ। ਪੁਲਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News