ਦਿੱਲੀ ਦੇ ਮੰਗੋਲਪੁਰੀ ''ਚ ਵੱਡਾ ਹਾਦਸਾ: ਘਰ ''ਚ ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ

Sunday, Feb 08, 2026 - 02:42 PM (IST)

ਦਿੱਲੀ ਦੇ ਮੰਗੋਲਪੁਰੀ ''ਚ ਵੱਡਾ ਹਾਦਸਾ: ਘਰ ''ਚ ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ

ਨੈਸ਼ਨਲ ਡੈਸਕ : ਦਿੱਲੀ ਦੇ ਮੰਗੋਲਪੁਰੀ ਇਲਾਕੇ ਵਿੱਚ ਐਤਵਾਰ ਨੂੰ ਇੱਕ ਘਰ ਵਿੱਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਧਮਾਕੇ ਵਿੱਚ ਘੱਟੋ-ਘੱਟ ਚਾਰ ਲੋਕ ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਫਾਇਰ ਬ੍ਰਿਗੇਡ ਵਿਭਾਗ ਅਨੁਸਾਰ, ਉਨ੍ਹਾਂ ਨੂੰ ਦੁਪਹਿਰ ਕਰੀਬ 01:00 ਵਜੇ ਘਰ ਵਿੱਚ ਧਮਾਕਾ ਹੋਣ ਦੀ ਸੂਚਨਾ ਮਿਲੀ ਸੀ।

ਹਸਪਤਾਲ 'ਚ ਦਾਖਲ ਕਰਵਾਏ ਗਏ ਜ਼ਖਮੀ 
ਧਮਾਕੇ ਤੋਂ ਤੁਰੰਤ ਬਾਅਦ, ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਕਾਰਨ 3 ਤੋਂ 4 ਲੋਕ ਅੱਗ ਦੀ ਲਪੇਟ ਵਿੱਚ ਆ ਕੇ ਜ਼ਖਮੀ ਹੋਏ ਹਨ।

ਪੁਲਸ ਅਤੇ ਫਾਇਰ ਬ੍ਰਿਗੇਡ ਦੀ ਕਾਰਵਾਈ
 ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ। ਪੁਲਸ ਨੇ ਫਾਇਰ ਟੈਂਡਰਾਂ ਦੀ ਮਦਦ ਨਾਲ ਧਮਾਕੇ ਤੋਂ ਬਾਅਦ ਲੱਗੀ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਪੂਰੀ ਤਰ੍ਹਾਂ ਕੰਟਰੋਲ ਹੇਠ ਦੱਸੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News