ਗੁਜਰਾਤ ''ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ ਕਾਰਨ ਇਕ ਪਰਿਵਾਰ ਦੇ 2 ਜੀਆਂ ਦੀ ਮੌਤ

Friday, Oct 23, 2026 - 03:16 PM (IST)

ਗੁਜਰਾਤ ''ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ ਕਾਰਨ ਇਕ ਪਰਿਵਾਰ ਦੇ 2 ਜੀਆਂ ਦੀ ਮੌਤ

ਪਾਟਨ - ਗੁਜਰਾਤ ਦੇ ਪਾਟਨ ਜ਼ਿਲੇ 'ਚ ਸ਼ੁੱਕਰਵਾਰ ਸਵੇਰੇ ਇਕ ਕਾਰ ਅਤੇ ਟਰੱਕ ਵਿਚਕਾਰ ਹੋਈ ਟੱਕਰ 'ਚ ਇਕ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ, ਜਿਸ ਦੀ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਇੰਸਪੈਕਟਰ ਏ.ਪੀ. ਜਡੇਜਾ ਨੇ ਦੱਸਿਆ ਕਿ ਇਹ ਹਾਦਸਾ ਰਾਧਨਪੁਰ-ਸਾਮੀ ਹਾਈਵੇਅ 'ਤੇ ਉਸ ਸਮੇਂ ਵਾਪਰਿਆ ਜਦੋਂ ਪੀੜਤ ਪਰਿਵਾਰ ਦਵਾਰਕਾ ਤੋਂ ਬਨਾਸਕਾਂਠਾ ਜ਼ਿਲੇ ਦੇ ਭਾਭਰ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਕਾਰ ਆ ਰਹੇ ਟਰੱਕ ਨਾਲ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਰਣਜੀਤ ਮੰਗੀਲਾਲ ਅਤੇ ਉਨ੍ਹਾਂ ਦੀ ਮਾਂ ਜਮਨਾਬੇਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਡੇਜਾ ਨੇ ਕਿਹਾ ਕਿ ਹਾਦਸੇ 'ਚ ਦੋ ਬੱਚਿਆਂ ਸਮੇਤ ਪਰਿਵਾਰ ਦੇ ਚਾਰ ਹੋਰ ਮੈਂਬਰ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀ ਦੇ ਅਨੁਸਾਰ, ਪੁਲਿਸ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਰਹੀ ਹੈ।
 


author

Sunaina

Content Editor

Related News