ਕ੍ਰਿਸ਼ਨ ਵਿਹਾਰ 'ਚ ਵੱਡਾ ਹਾਦਸਾ, ਸਿਲੰਡਰ ਫਟਣ ਨਾਲ ਡਿੱਗਿਆ ਘਰ ਦਾ ਅੱਧਾ ਹਿੱਸਾ, ਔਰਤ ਦੀ ਮੌਤ
Saturday, Nov 09, 2024 - 09:53 PM (IST)

ਨਵੀਂ ਦਿੱਲੀ : ਦਿੱਲੀ ਦੇ ਕ੍ਰਿਸ਼ਨ ਵਿਹਾਰ ਦੇ ਆਰ. ਡੀ. ਪਬਲਿਕ ਸਕੂਲ ਨੇੜੇ ਕਿਊ-ਬਲਾਕ ਦੇ ਇਕ ਘਰ ਵਿਚ ਸਿਲੰਡਰ 'ਚ ਧਮਾਕਾ ਹੋ ਗਿਆ। ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ ਇਕ ਹੋਰ ਔਰਤ ਗੰਭੀਰ ਰੂਪ ਵਿਚ ਝੁਲਸ ਗਈ। ਔਰਤ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕ੍ਰਿਸ਼ਨ ਵਿਹਾਰ ਦੇ ਆਰ. ਡੀ. ਪਬਲਿਕ ਸਕੂਲ ਨੇੜੇ ਇਕ ਘਰ ਵਿਚ ਸਿਲੰਡਰ 'ਚ ਧਮਾਕਾ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਇਕ ਐੱਲਪੀਜੀ ਸਿਲੰਡਰ ਫਟਣ ਨਾਲ ਇਕ ਘਰ ਦਾ ਅੱਧਾ ਹਿੱਸਾ ਢਹਿ ਗਿਆ, ਜਿਸ ਨਾਲ ਇਕ 24 ਸਾਲਾ ਔਰਤ ਰਜਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਹੋਰ ਔਰਤ ਬੁਰੀ ਤਰ੍ਹਾਂ ਝੁਲਸ ਗਈ। ਝੁਲਸੀ ਔਰਤ ਨੂੰ ਫਿਲਹਾਲ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8