ਓਡੀਸ਼ਾ ''ਚ ਵੱਡਾ ਹਾਦਸਾ: ਬੱਸ ਪਲਟਣ ਕਾਰਨ 4 ਯਾਤਰੀਆਂ ਦੀ ਮੌਤ, 40 ਜ਼ਖ਼ਮੀ

Sunday, Dec 29, 2024 - 01:48 PM (IST)

ਓਡੀਸ਼ਾ ''ਚ ਵੱਡਾ ਹਾਦਸਾ: ਬੱਸ ਪਲਟਣ ਕਾਰਨ 4 ਯਾਤਰੀਆਂ ਦੀ ਮੌਤ, 40 ਜ਼ਖ਼ਮੀ

ਕੋਰਾਪੁਟ : ਓਡੀਸ਼ਾ ਦੇ ਕੋਰਾਪੁਟ ਜ਼ਿਲ੍ਹੇ 'ਚ ਐਤਵਾਰ ਸਵੇਰੇ ਇਕ ਬੱਸ ਪਲਟਣ ਕਾਰਨ 4 ਯਾਤਰੀਆਂ ਦੀ ਮੌਤ ਹੋ ਗਈ ਅਤੇ 40 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਬੋਇਪਰੀਗੁਡਾ ਥਾਣਾ ਖੇਤਰ ਦੇ ਗੁਪਤੇਸ਼ਵਰ ਨੇੜੇ ਡੋਕਰੀਘਾਟ 'ਤੇ ਸਵੇਰੇ 5.30 ਵਜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਬੱਸ ਕਰੀਬ 50 ਸ਼ਰਧਾਲੂਆਂ ਨੂੰ ਲੈ ਕੇ ਕਟਕ ਦੇ ਨਿਯਾਲੀ ਤੋਂ ਗੁਪਤੇਸ਼ਵਰ ਮੰਦਰ ਜਾ ਰਹੀ ਸੀ।

ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਭਿਆਨਕ ਹਾਦਸੇ 'ਚ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜੇ ਚਾਰ ਨੌਜਵਾਨ

ਇੱਕ ਅਧਿਕਾਰੀ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੁਲਸ ਨੇ ਜ਼ਖ਼ਮੀ ਯਾਤਰੀਆਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਬੋਇਪਾਰੀਗੁਡਾ ਹਸਪਤਾਲ 'ਚ ਦਾਖਲ ਕਰਵਾਇਆ। ਉਨ੍ਹਾਂ ਦੱਸਿਆ ਕਿ ਸ਼ੱਕ ਹੈ ਕਿ ਪਹਾੜੀ ਸੜਕ 'ਤੇ ਔਖੇ ਮੋੜ 'ਤੇ ਡਰਾਈਵਰ ਕੰਟਰੋਲ ਗੁਆ ਬੈਠਾ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ 12 ਸਾਲ ਦਾ ਬੱਚਾ ਵੀ ਸ਼ਾਮਲ ਹੈ। ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀਆਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ ਹਨ। ਜ਼ਖ਼ਮੀਆਂ ਵਿੱਚ ਕਈ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ - Airport 'ਤੇ Landing ਸਮੇਂ ਜਹਾਜ਼ ਬਲਾਸਟ, ਹੁਣ ਤੱਕ 62 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਓ ਵੀਡੀਓ

ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਇਸ ਹਾਦਸੇ ਵਿਚ ਲੋਕਾਂ ਦੀਆਂ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਵਿਅਕਤੀਆਂ ਦਾ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਇਲਾਜ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News