ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

Saturday, Oct 12, 2024 - 03:45 PM (IST)

ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

ਕੈਥਲ : ਹਰਿਆਣਾ ਦੇ ਕੈਥਲ 'ਚ ਦੁਸਹਿਰੇ ਦੇ ਤਿਉਹਾਰ ਵਾਲੇ ਦਿਨ ਇਕ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਕੈਥਲ ਵਿਚ ਮੁੰਡਦੀ ਨਹਿਰ 'ਚ ਇਕ ਆਲਟੋ ਕਾਰ ਦੇ ਡੁੱਬਣ ਨਾਲ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਘਟਨਾ ਸਵੇਰੇ ਕਰੀਬ 10 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ 7 ਹੈ। ਪੁਲਸ ਨੇ ਗੋਤਾਖੋਰਾਂ ਦੀ ਮਦਦ ਨਾਲ ਸੱਤ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਪੁਲਸ ਅਨੁਸਾਰ 15 ਸਾਲਾ ਕੁੜੀ ਦੀ ਲਾਸ਼ ਅਜੇ ਤੱਕ ਨਹੀਂ ਮਿਲੀ, ਜੋ ਕਿ ਨਹਿਰ 'ਚ ਦੱਸੀ ਜਾ ਰਹੀ ਹੈ। ਦੂਜੇ ਪਾਸੇ ਇਸ ਹਾਦਸੇ ਵਿਚ ਗੱਡੀ ਚਲਾ ਰਿਹਾ ਡਰਾਈਵਰ ਵਾਲ-ਵਾਲ ਬਚ ਗਿਆ, ਜਿਸ ਦਾ ਕੁੰਡਲੀ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੱਕ ਹੀ ਪਰਿਵਾਰ ਦੇ 8 ਮੈਂਬਰ ਡਰਾਇਵਰ ਸਣੇ ਕੈਥਲ ਦੇ ਪਿੰਡ ਗੁਹਨਾ ਵਿੱਚ ਸਥਿਤ ਗੁਰੂ ਰਵਿਦਾਸ ਮੰਦਰ ਵਿੱਚ ਸਵੇਰੇ ਮੱਥਾ ਟੇਕਣ ਜਾ ਰਹੇ ਸਨ, ਜੋ ਸਵੇਰੇ ਕਰੀਬ ਸਾਢੇ ਅੱਠ ਵਜੇ ਘਰੋਂ ਨਿਕਲੇ ਸਨ।

ਇਹ ਵੀ ਪੜ੍ਹੋ - ਦੁਸਹਿਰੇ 'ਤੇ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਦੱਸਿਆ ਜਾ ਰਿਹਾ ਹੈ ਕਿ ਪੁੰਡਰੀ ਦੇ ਪਿੰਡ ਡੀਗ ਦਾ ਰਹਿਣ ਵਾਲਾ ਇੱਕ ਪਰਿਵਾਰ ਆਪਣੀ ਆਲਟੋ ਕਾਰ ਵਿੱਚ ਕੈਥਲ ਵੱਲ ਆ ਰਿਹਾ ਸੀ। ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਨਹਿਰ ਵਿੱਚ ਜਾ ਡਿੱਗੀ। ਕਾਰ ਵਿਚ ਤਿੰਨ ਬੱਚੇ, ਤਿੰਨ ਔਰਤਾਂ ਅਤੇ ਇੱਕ ਆਦਮੀ ਸਮੇਤ ਕੁੱਲ ਸੱਤ ਲੋਕ ਸਵਾਰ ਸਨ। 

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News