ਮਾਤਾ ਵੈਸ਼ਣੋ ਦੇਵੀ ਯਾਤਰਾ ਮਾਰਗ 'ਤੇ ਵੱਡਾ ਹਾਦਸਾ, 2 ਸ਼ਰਧਾਲੂਆਂ ਦੀ ਮੌਤ

Monday, Sep 02, 2024 - 04:52 PM (IST)

ਮਾਤਾ ਵੈਸ਼ਣੋ ਦੇਵੀ ਯਾਤਰਾ ਮਾਰਗ 'ਤੇ ਵੱਡਾ ਹਾਦਸਾ, 2 ਸ਼ਰਧਾਲੂਆਂ ਦੀ ਮੌਤ

ਕੱਟੜਾ- ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਮਾਤਾ ਵੈਸ਼ਣੋ ਦੇਵੀ ਯਾਤਰਾ ਦੌਰਾਨ ਅੱਜ ਯਾਨੀ ਸੋਮਵਾਰ ਇਕ ਵੱਡਾ ਹਾਦਸਾ ਵਾਪਰ ਗਿਆ। ਯਾਤਰਾ ਮਾਰਗ 'ਤੇ ਜ਼ਮੀਨ ਖਿਸਕਣ ਕਾਰਨ 2 ਮਹਿਲਾ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ ਇਕ ਕੁੜੀ ਜ਼ਖ਼ਮੀ ਦੱਸੀ ਜਾ ਰਹੀ ਹੈ। ਪੁਲਸ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਜ਼ਮੀਨ ਖਿਸਕਣ ਦੁਪਹਿਰ ਕਰੀਬ 2.35 ਵਜੇ ਭਵਨ ਤੋਂ ਤਿੰਨ ਕਿਲੋਮੀਟਰ ਅੱਗੇ ਪੰਚੀ ਦੇ ਕੋਲ ਮਾਰਗ 'ਤੇ ਹੋਇਆ, ਜਿਸ ਨਾਲ ਉੱਪਰ ਬਣੇ ਲੋਹੇ ਦੇ ਢਾਂਚੇ ਦਾ ਇਕ ਹਿੱਸਾ ਵੀ ਨੁਕਸਾਨਿਆ ਗਿਆ। 

ਘਟਨਾ ਤੋਂ ਬਾਅਦ ਰਾਹਤ ਤੇ ਬਚਾਅ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਗਿਆ, ਜਿਸ ਨਾਲ ਸਥਿਤੀ ਕੰਟਰੋਲ ਕੀਤੀ ਜਾ ਸਕੇ। ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਦੌਰਾਨ ਸਾਵਧਾਨ ਰਹਿਣ ਅਤੇ ਮਾਰਗ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਅੱਗੇ ਵਧਣ। ਜ਼ਮੀਨ ਖਿਸਕਣ ਕਾਰਨ ਮਾਰਗ 'ਤੇ ਅਸਥਾਈ ਰੂਪ ਨਾਲ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਮਾਰਗ ਨੂੰ ਸਾਫ਼ ਕਰਨ ਲਈ ਸੰਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News