ਵੱਡੀ ਖ਼ਬਰ : ਡੀਸੀ ਨਾਲ ਬਦਸਲੂਕੀ ਕਰਨ ਵਾਲੇ MLA 'ਤੇ ਵੱਡੀ ਕਾਰਵਾਈ
Monday, Sep 08, 2025 - 02:54 PM (IST)

ਡੋਡਾ (ਪਾਰੁਲ ਦੂਬੇ): ਜੰਮੂ ਦੇ ਡੋਡਾ 'ਚ ਪੁਲਸ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਸ ਨੇ ਡੋਡਾ ਤੋਂ 'ਆਪ' ਵਿਧਾਇਕ ਮਹਾਰਾਜ ਮਲਿਕ ਨੂੰ ਹਿਰਾਸਤ 'ਚ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਡੋਡਾ ਪੂਰਬੀ ਦੇ ਵਿਧਾਇਕ ਮਹਿਰਾਜ ਮਲਿਕ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਡੋਡਾ ਹਰਵਿੰਦਰ ਸਿੰਘ ਵਿਰੁੱਧ ਅਪਮਾਨਜਨਕ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ। ਇਸ ਤੋਂ ਨਾਰਾਜ਼ ਹੋ ਕੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਕਰਮਚਾਰੀ ਇੱਕਜੁੱਟ ਹੋ ਗਏ ਅਤੇ 'ਆਪ' ਵਿਧਾਇਕ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ ਕਲਮ ਛੋੜ ਹੜਤਾਲ ਕਰ ਦਿੱਤੀ। ਪ੍ਰਾਪਤ ਤਾਜ਼ਾ ਰਿਪੋਰਟ ਅਨੁਸਾਰ ਪੁਲਸ ਨੇ ਵਿਧਾਇਕ ਮਹਾਰਾਜ ਮਲਿਕ ਨੂੰ ਹਿਰਾਸਤ 'ਚ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8