ਮੋਦੀ ਨੇ ਧਿਆਨਚੰਦ ਨੂੰ ਕੀਤਾ ਯਾਦ, ਕਿਹਾ- ''ਉਨ੍ਹਾਂ ਦੇ ਹਾਕੀ ਦੇ ਜਾਦੂ ਨੂੰ ਕਦੇ ਨਹੀਂ ਭੁੱਲ ਸਕਦੇ''

08/29/2020 11:06:46 AM

ਨਵੀਂ ਦਿੱਲੀ— ਪੂਰਾ ਦੇਸ਼ ਅੱਜ ਯਾਨੀ ਕਿ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿਚ ਮਨਾ ਰਿਹਾ ਹੈ। ਇਸ ਖ਼ਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਖੇਡ ਦਿਵਸ ਦੀ ਵਧਾਈ ਅਤੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਵੀ ਕੀਤੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਨੂੰ ਸ਼ਰਧਾਂਜਲੀ ਵੀ ਦਿੱਤੀ। 
PunjabKesari
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਅੱਜ ਰਾਸ਼ਟਰੀ ਖੇਡ ਦਿਵਸ 'ਤੇ ਅਸੀਂ ਮੇਜਰ ਧਿਆਨਚੰਦ ਨੂੰ ਸ਼ਰਧਾਂਜਲੀ ਦਿੰਦੇ ਹਾਂ, ਜਿਨ੍ਹਾਂ ਦੇ ਹਾਕੀ ਸਟਿਕ ਦੇ ਜਾਦੂ ਨੂੰ ਕਦੇ ਨਹੀਂ ਭੁਲਾਇਆ ਨਹੀਂ ਜਾ ਸਕਦਾ। ਇਹ ਸਾਡੇ ਹੁਨਰਮੰਦ ਐਥਲੀਟਾਂ ਦੀ ਸਫਲਤਾ ਲਈ ਪਰਿਵਾਰਾਂ, ਕੋਚਾਂ ਅਤੇ ਸਹਿਯੋਗੀਆਂ ਵਲੋਂ ਦਿੱਤੇ ਗਏ ਸ਼ਾਨਦਾਰ ਸਮਰਥਨ ਦੀ ਸ਼ਲਾਘਾ ਕਰਨ ਦਾ ਵੀ ਦਿਨ ਹੈ।

PunjabKesari

ਮੋਦੀ ਨੇ ਅੱਗੇ ਲਿਖਿਆ ਕਿ ਰਾਸ਼ਟਰੀ ਖੇਡ ਦਿਵਸ ਉਨ੍ਹਾਂ ਸਾਰੇ ਖਿਡਾਰੀਆਂ ਦੀ ਜ਼ਿਕਰਯੋਗ ਉਪਲੱਬਧੀਆਂ ਦਾ ਜਸ਼ਨ ਮਨਾਉਣ ਦਾ ਦਿਨ ਹੈ, ਜਿਨ੍ਹਾਂ ਨੇ ਵੱਖ-ਵੱਖ ਖੇਡਾਂ ਵਿਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ ਅਤੇ ਸਾਡੇ ਰਾਸ਼ਟਰ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਦਾ ਦ੍ਰਿੜ ਸੰਕਲਪ ਸ਼ਾਨਦਾਰ ਹੈ।


PunjabKesari
ਜ਼ਿਕਰਯੋਗ ਹੈ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦਾ ਜਨਮ 29 ਅਗਸਤ 1905 ਨੂੰ ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਸ਼ਹਿਰ ਵਿਚ ਹੋਇਆ ਸੀ। ਹਾਕੀ ਵਿਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇਣ ਦੇ ਮਕਸਦ ਨਾਲ ਹਰ ਸਾਲ 29 ਅਗਸਤ ਨੂੰ ਪੂਰੇ ਦੇਸ਼ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੇ ਰਾਸ਼ਟਰਪਤੀ ਰਾਜੀਵ ਗਾਂਧੀ ਖੇਲ ਐਵਾਰਡ, ਅਰਜੁਨ ਅਤੇ ਦਰੋਣਾਚਾਰੀਆ ਐਵਾਰਡ ਵਰਗੇ ਐਵਾਰਡ ਨਾਮਜ਼ਦ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਪ੍ਰਦਾਨ ਕਰਦੇ ਹਨ।


Tanu

Content Editor

Related News