ਦਿੱਲੀ : ਕਸ਼ਮੀਰੀ ਗੇਟ ਦੇ ਰੈਨ ਬਸੇਰਾ ''ਚ ਲੱਗੀ ਅੱਗ

04/11/2020 6:47:48 PM

ਨਵੀਂ ਦਿੱਲੀ — ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਇਕ ਰੈਨ ਬਸੇਰੇ 'ਚ ਭਿਆਨਕ ਅੱਗ ਲੱਗ ਗਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਰਵਾਨਾ ਹੋ ਚੁੱਕੀਆਂ ਹਨ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰੀ ਗੇਟ ਇਲਾਕੇ 'ਚ ਸ਼ੈਲਟਰ ਹੋਮ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਮੌਕੇ 'ਤੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਰਵਾਨਾ ਕੀਤਾ ਗਿਆ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Inder Prajapati

This news is Content Editor Inder Prajapati